30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਘਰ-ਘਰ ਅਤੇ ਸੱਥਾਂ ਵਿਚ ਡੇਂਗੂ ਬਾਰੇ ਜਾਗਰੂਕ ਕੀਤਾ <br/>

ਅਜੀਤ ਡੈਸਕ 16-05-2026
ਜ਼ੀਰਾ, 15 ਮਈ (ਰਜਨੀਸ਼ ਕਥੂਰੀਆ)- ਮੈਡੀਕਲ ਅਫਸਰ ਡਾ. ਕਰਨਵੀਰ ਸਿੰਘ ਕੱਸੋਆਣਾ, ਵਿਕਰਮਜੀਤ ਸਿੰਘ ਬਲਾਕ ਐਜੂਕੇਟਰ, ਮਨਿੰਦਰ ਸਿੰਘ ਹੈਲਥ ਇੰਸਪੈਕਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਘਰ-ਘਰ ਅਤੇ ਸੱਥਾਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਬਾਰੇ ਜਾਗਰੂਕ ਕੀਤਾ ਗਿਆ | ਉਹਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਇਕ ਕਿਸਮ ਦਾ ਗੰਭੀਰ ਬੁਖ਼ਾਰ ਹੈ | ਉਹਨਾਂ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਡੇਂਗੂ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਉਹਨਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ਤੇ ਟਾਇਰ,ਖਾਲੀ ਬਰਤਨ ਅਤੇ ਕਬਾੜ ਆਦਿ ਨੂੰ ਇਕੱਠਾ ਨਾ ਹੋਣ ਦਿਓ | ਡੇਂਗੂ, ਮਲੇਰੀਆ ਅਤੇ ਚਿਕਨਗੁੰਨੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਮੁਹਿੰਮ ਚਲਾਈ ਜਾ ਰਹੀ ਹੈ | ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸਬੰਧੀ ਸਿਹਤ ਵਿਭਾਗ ਦੀ ਟੀਮ ਵਲੋਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਗੁਰਸੰਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਖੂ ਲੜਕੇ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ 17 ਨੂੰ ਜਲੰਧਰ ਹੋ ਰਹੀ ਮੁਲਾਜ਼ਮਾਂ 'ਤੇ ਪੈਨਸ਼ਨਰਾਂ ਦੀ ਸਾਂਝੀ ਕਨਵੈੱਨਸ਼ਨ ਦੀਆਂ ਤਿਆਰੀਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।