ਮੱਖੂ, 15 ਮਈ (ਵਰਿੰਦਰ ਮਨਚੰਦਾ)-ਮਾਰਚ 2026 ਵਿਚ ਹੋਈ ਸਾਲਾਨਾ ਪ੍ਰੀਖਿਆ ਵਿਚ ਕੁਲ 140 ਵਿਦਿਆਰਥੀ ਅਪੀਅਰ ਹੋਏ ਅਤੇ ਸਾਰੇ ਵਿਦਿਆਰਥੀ ਬਹੁਤ ਹੀ ਵਧੀਆ ਅੰਕਾਂ ਨਾਲ ਪਾਸ ਹੋਏ | ਪਿ੍ੰਸੀਪਲ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲ 5 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ, 9 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ ਬਾਕੀ ਰਹਿੰਦੇ ਵਿਦਿਆਰਥੀਆਂ ਨੇ ਵੀ ਪਹਿਲੀ ਡਵੀਜ਼ਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਉਨ੍ਹਾਂ ਦੱਸਿਆ ਕਿ ਸਾਇੰਸ ਸਟਰੀਮ ਵਿਚ ਤੇਜਲ ਨੇ ਪਹਿਲਾ ਸਥਾਨ, ਬਹਾਰ ਨੇ ਦੂਸਰਾ ਸਥਾਨ ਅਤੇ ਹਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਮਰਸ ਸਟਰੀਮ ਵਿਚ ਵਰੁਨ ਮੋਂਗਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਆਰਟਸ ਸਟਰੀਮ ਵਿਚ ਵਿਸ਼ਾਲ ਨੇ ਪਹਿਲਾ ਸਥਾਨ, ਗੁਰਪੀਤ ਸਿੰਘ ਨੇ ਦੂਸਰਾ ਸਥਾਨ ਅਤੇ ਜੋਬਨਪੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਪਿੰ੍ਰਸੀਪਲ ਸੁਖਵਿੰਦਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ 'ਤੇ ਤਰੱਕੀ ਕਰਨ ਲਈ ਪੇ੍ਰਰਿਤ ਕੀਤਾ |