ਜ਼ੀਰਾ,15 ਮਈ (ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਲੋਂ +2 ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਮੈਨੇਜਰ ਹਰੀਸ਼ ਜੈਨ ਅਤੇ ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਸਕੂਲ ਦੀ ਪਿ੍ੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪਿ੍ੰਸੀਪਲ ਡਾ. ਸ਼ਾਲੂ ਸੂਦ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਸਕੂਲ ਲਈ ਮਾਣ ਦੀ ਗੱਲ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਵਿਦਿਆਰਥੀਆਂ ਨੂੰ ਜੀਵਨ ਵਿਚ ਉੱਚੇ ਮੁਕਾਮ ਤੈਅ ਕਰਨ ਅਤੇ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਾਰੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |