30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੰਡੀ ਦੇ ਸਚਿਨ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 16-05-2026
ਮੰਡੀ ਲਾਧੂਕਾ, 15 ਮਈ (ਰਾਕੇਸ਼ ਛਾਬੜਾ)-ਮੰਡੀ ਦੇ ਸਚਿਨ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਵੀ ਸੌ ਫ਼ੀਸਦੀ ਰਿਹਾ ਹੈ | ਸਕੂਲ ਦੀ ਵਿਦਿਆਰਥਣ ਜੈਸਮੀਨ ਸਪੁੱਤਰੀ ਓਮ ਪ੍ਰਕਾਸ਼ 93, ਜੈਸਮੀਨ ਸਪੁੱਤਰੀ ਮਨਦੀਪ ਸਿੰਘ 90 ਅਤੇ ਮਨਦੀਪ ਕੁਮਾਰ ਸਪੁੱਤਰ ਰਜਿੰਦਰ ਕੁਮਾਰ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਪ੍ਰਵੀਨ ਕੰਬੋਜ ਨੇ ਦੱਸਿਆ ਹੈ ਸਕੂਲ ਦੀ ਵਿਦਿਆਰਥਣ ਜੋਤਿਕਾ ਰਾਣੀ ਨੇ ਗਣਿਤ ਵਿਚੋਂ 99/100 ਅੰਕ, ਰਮਨਦੀਪ ਸਿੰਘ ਨੇ ਸਾਇੰਸ ਵਿਸ਼ੇ ਵਿਚੋਂ 98/100 ਅੰਕ, ਅਰਮਾਨ ਕੰਬੋਜ ਨੇ ਸਾਇੰਸ ਵਿਸੇ ਵਿਚੋਂ 95/100 ਅੰਕ ਹਾਸਲ ਕਰਕੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਨੇ ਸਕੂਲ ਦੇ ਅਧਿਆਪਕ ਗੁਰਪ੍ਰੀਤ ਸਿੰਘ ਰੋਹਨਪੁਰੀ, ਮੈਡਮ ਨਵਪ੍ਰੀਤ ਕੌਰ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦੇ ਹੋਏ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ ਹੈ |

ਪਿਛਲੀ ਖ਼ਬਰ ਪਿੰਡ ਕੁੜਮਾਂ ਵਿਖੇ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਗੌਰਵਵੀਰ ਸਿੰਘ ਸੋਹਲ ਦਾ ਸਨਮਾਨ ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਹੋਣਹਾਰ ਵਿਦਿਆਰਥੀਆਂ ਦੇ ਮਾਰਗ ਦਰਸ਼ਕ ਅਧਿਆਪਕਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।