30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਵਿਖੇ ਧਰਨਾ ਦੇ ਰਹੇ ਸਫ਼ਾਈ ਸੇਵਕਾਂ ਦੀ ਹੜਤਾਲ 10ਵੇਂ ਵਿਚ ਸ਼ਾਮਿਲ <br/>

ਅਜੀਤ ਡੈਸਕ 16-05-2026
ਫ਼ਿਰੋਜ਼ਪੁਰ,15 ਮਈ (ਚਾਵਲਾ)-ਨਗਰ ਕੌਂਸਲ ਫ਼ਿਰੋਜ਼ਪੁਰ ਵਿਚ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦਾ ਧਰਨਾ ਅੱਜ 10ਵੇਂ ਦਿਨ ਵਿਚ ਸ਼ਾਮਲ ਹੋ ਗਿਆ ਪਰ ਸਫ਼ਾਈ ਸੇਵਕਾਂ ਦਾ ਰੋਸ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ | ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੀ ਹਮਾਇਤ 'ਤੇ ਪਹੁੰਚੇ ਸਮਾਜ ਸੇਵੀ 'ਤੇ ਧਾਰਮਿਕ ਆਗੂ ਦੀਪ ਦਯਾਨੰਦ ਨੇ ਵੀ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਜਲਦ ਕੀਤੀ ਜਾਵੇ, ਨਹੀਂ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ | ਇਸ ਦੇ ਚੱਲਦੇ ਧਰਨਾ ਦੇ ਰਹੇ ਯੂਨੀਅਨ ਪ੍ਰਧਾਨ ਵਿੱਕੀ, ਡੈਨੀ, ਅਮਰ ਭੱਟੀ ਦੀ ਅਗਵਾਈ ਵਿਚ ਕਰਮਚਾਰੀਆਂ ਵਲੋਂ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ 'ਤੇ ਮੁੱਖ ਮੰਤਰੀ ਦਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਨੇ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਨੂੰ ਖ਼ਤਮ ਕਰਕੇ ਆਊਟਸੋਰਸ ਅਤੇ ਕੰਟਰੈਕਟ ਅਧੀਨ ਕੰਮ ਕਰਦੇ ਮਾਲੀ, ਬੇਲਦਾਰ, ਸਫ਼ਾਈ ਸੇਵਕ, ਸੀਵਰਮੈਨ, ਫਾਇਰ ਬਿ੍ਗੇਡ ਮੁਲਾਜ਼ਮ, ਇਲੈਕਟਰੀਸ਼ਨ, ਪੰਪ ਆਪਰੇਟਰ ਅਤੇ ਕਲਰਕ ਆਦਿ ਨੂੰ ਵਿਭਾਗ ਦੇ ਅਧੀਨ ਕਰਕੇ ਰੈਗੂਲਰ ਕੀਤਾ ਜਾਵੇ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ 2023 ਦੀ 10 ਸਾਲਾ ਨੀਤੀ ਰੱਦ ਕਰਕੇ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਸਾਰੀਆਂ ਸਹੂਲਤਾਂ ਸਮੇਤ ਪੱਕਾ ਕੀਤਾ ਜਾਵੇ | ਇਸ ਤੋਂ ਇਲਾਵਾ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਤਨਖ਼ਾਹਾਂ ਸਮੇਂ ਸਿਰ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ | ਯੂਨੀਅਨ ਨੇ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਪੇ ਕਮਿਸ਼ਨ ਦੇ ਬਕਾਏ ਅਤੇ ਡੀ.ਏ ਦੀਆਂ ਕਿਸ਼ਤਾਂ ਜਲਦ ਜਾਰੀ ਕੀਤੀਆਂ ਜਾਣ | ਧਰਨੇ ਦੌਰਾਨ ਡੈਨੀ ਪ੍ਰਧਾਨ, ਰਾਜ ਕੁਮਾਰ, ਰਜੇਸ਼ ਪਾਲਾ, ਪ੍ਰੀਤ ਸੋਨੰੂ, ਰਮਨ ਘਾਰੂ, ਗੁਲਸ਼ਨ ਗਿੱਲ, ਮਹਿੰਦਰ, ਰਾਜ, ਕਾਕੜਾ ਰਾਜਾ, ਅਕਬਰ ਮੋਝਾ, ਸੰਜੇ ਭੱਟੀ, ਰਜੀਤ ਵਾਲਮੀਕ ਭੱਟੀ ਸਮੇਤ ਕਈ ਹੋਰ ਮੈਂਬਰ ਮੌਜੂਦ ਸਨ |


ਪਿਛਲੀ ਖ਼ਬਰ ਬੀਸੀ ਇੰਟਰਨੈਸ਼ਨਲ ਹਾਈ ਸਕੂਲ ਦੀਆਂ ਲੜਕੀਆਂ ਨੇ ਪਹਿਲਾ ਅਤੇ ਲੜਕਿਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ <br/> ਅਗਲੀ ਖ਼ਬਰ ਪਿੰਡ ਕੁੜਮਾਂ ਵਿਖੇ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਗੌਰਵਵੀਰ ਸਿੰਘ ਸੋਹਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।