30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਾਰਡ ਨੰ.5 ਤੋਂ ਡਾ. ਰਸ਼ਪਾਲ ਸਿੰਘ ਅਤੇ ਵਾਰਡ ਨੰ. 16 ਤੋਂ ਗੁਰਭਗਤ ਸਿੰਘ ਗਿੱਲ ਹੋਣਗੇ ਕਾਂਗਰਸ ਪਾਰਟੀ ਦੇ ਉਮੀਦਵਾਰ <br/>

ਅਜੀਤ ਡੈਸਕ 16-05-2026
ਜ਼ੀਰਾ,15 ਮਈ (ਰਜਨੀਸ਼ ਕਥੂਰੀਆ)-ਕਾਂਗਰਸ ਪਾਰਟੀ ਵਲੋਂ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਵਾਰਡ ਨੰਬਰ 5 ਤੋਂ ਡਾ. ਰਸ਼ਪਾਲ ਸਿੰਘ ਅਤੇ ਵਾਰਡ ਨੰ. 16 ਵਿਚੋਂ ਗੁਰਭਗਤ ਸਿੰਘ ਗਿੱਲ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਉਮੀਦਵਾਰ ਹੋਣਗੇ | ਇਹ ਦੋਵੇਂ ਉਮੀਦਵਾਰਾਂ ਕੁਲਬੀਰ ਸਿੰਘ ਜ਼ੀਰਾ ਦੇ ਕੱਟੜ ਸਮਰਥਕ ਹਨ ਅਤੇ ਡਾ. ਰਸ਼ਪਾਲ ਸਿੰਘ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਰਹਿ ਚੁੱਕੇ ਹਨ ਜਦੋਂਕਿ ਗੁਰਭਗਤ ਸਿੰਘ ਗਿੱਲ ਕੌਂਸਲਰ ਸਨ | ਦੋਵੇਂ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਸ਼ਹਿਰ ਅੰਦਰ ਕਰਵਾਏ ਗਏ ਵਿਕਾਸ ਦੇ ਕੰਮਾਂ ਅਤੇ ਭਵਿੱਖ ਵਿੱਚ ਆਪਣੇ ਆਪਣੇ ਵਾਰਡਾਂ ਵਿਚ ਅਧੂਰੇ ਪਏ ਵਿਕਾਸ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਨਾਮ ਤੇ ਵੋਟਾਂ ਦੀ ਮੰਗ ਕਰਨਗੇ | ਇਸ ਦੌਰਾਨ ਗੱਲਬਾਤ ਕਰਦਿਆਂ ਡਾ. ਰਸ਼ਪਾਲ ਸਿੰਘ ਗਿੱਲ ਅਤੇ ਗੁਰਭਗਤ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਜੇਕਰ ਪ੍ਰਸ਼ਾਸਨ ਵਲੋਂ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਉਹਨਾਂ ਦੀ ਜਿੱਤ ਯਕੀਨੀ ਹੈ |


ਪਿਛਲੀ ਖ਼ਬਰ ਜੈਨ ਸਕੂਲ ਦੇ ਪ੍ਰਬੰਧਕਾਂ ਨੇ ਦਸਵੀਂ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ <br/> ਅਗਲੀ ਖ਼ਬਰ ਬੀਸੀ ਇੰਟਰਨੈਸ਼ਨਲ ਹਾਈ ਸਕੂਲ ਦੀਆਂ ਲੜਕੀਆਂ ਨੇ ਪਹਿਲਾ ਅਤੇ ਲੜਕਿਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।