01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹੈਰੋਇਨ ਸਮੇਤ 1 ਵਿਅਕਤੀ ਕਾਬੂ

ਅਜੀਤ ਡੈਸਕ 18-05-2026
ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਨ ਪੁੱਤਰ ਆਤਮਾ ਰਾਮ ਵਾਸੀ ਆਰੀਆ ਨਗਰ ਫ਼ਾਜ਼ਿਲਕਾ ਹੈਰੋਇਨ ਵੇਚਣ ਦਾ ਆਦੀ ਹੈ, ਜੋ ਮਲੋਟ ਰੋਡ ਗੇਟ ਨੰਬਰ 2 ਦੇ ਸਾਹਮਣੇ ਕਾਟਨ ਯਾਰਡ ਕੋਲ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਇਤਲਾਹ ਠੋਸ ਹੋਣ 'ਤੇ ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ 66 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਟਰੈਕਟਰ ਨਾਲ ਜ਼ਮੀਨ ਵਾਹ ਰਹੇ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।