01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਟਰੈਕਟਰ ਨਾਲ ਜ਼ਮੀਨ ਵਾਹ ਰਹੇ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-05-2026
ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਖੇਤ ਵਿਚ ਟਰੈਕਟਰ ਨਾਲ ਜ਼ਮੀਨ ਵਾਹ ਰਹੇ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਪਿਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਮੇਸ਼ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਬਜੀਦਪੁਰ ਕੱਟਿਆਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਖੇਤ ਵਿਚ ਸਵਰਾਜ 855 ਟਰੈਕਟਰ ਨਾਲ ਜ਼ਮੀਨ ਵਾਹ ਰਿਹਾ ਸੀ ਤਾਂ ਉਸ ਦੇ ਮਾਮੇ ਸੁਰਿੰਦਰ ਕੁਮਾਰ ਪੁੱਤਰ ਚਾਨਣ ਰਾਮ ਅਤੇ ਮੋਹਨ ਲਾਲ ਪੁੱਤਰ ਚਾਨਣ ਰਾਮ ਵਾਸੀ ਬਜੀਦਪੁਰ ਕੱਟਿਆਂਵਾਲੀ ਨੇ ਉਸ ਦੀ ਕੁੱਟਮਾਰ ਕੀਤੀ | ਜਦੋਂ ਉਹ ਦਰਖਾਸਤ ਦੇਣ ਥਾਣੇ ਆ ਰਿਹਾ ਸੀ ਤਾਂ ਰਸਤਾ ਰੋਕ ਕੇ ਫਿਰ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ | ਪੁਲਿਸ ਵਲੋਂ ਦੋਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸੀਤੋ ਰੋਡ ਸੰਘਰਸ਼ ਕਮੇਟੀ ਨੇ 'ਰੋਡ ਨਹੀਂ ਤਾਂ ਵੋਟ ਨਹੀਂ' ਦਾ ਕੀਤਾ ਐਲਾਨ ਅਗਲੀ ਖ਼ਬਰ ਹੈਰੋਇਨ ਸਮੇਤ 1 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।