01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਸਤਲੁਜ ਮਿਸਲ ਵਲੋਂ ਐਸ.ਡੀ.ਐਮ. ਜ਼ੀਰਾ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 18-05-2026
ਮੱਖੂ,17 ਮਈ (ਕੁਲਵਿੰਦਰ ਸਿੰਘ ਸੰਧੂ)-ਹੜ੍ਹ ਪੀੜਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਅਤੇ ਸਤਲੁਜ ਮਿਸਲ ਦੇ ਜਰਨਲ ਸਕੱਤਰ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਹੜ੍ਹ ਪੀੜਿਤ ਕਿਸਾਨਾਂ ਅਤੇ ਸਤਲੁਜ ਮਿਸਲ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਹਰੀਕੇ ਹੈੱਡ 'ਤੇ ਲਛਮਣ ਸਿੰਘ ਐਸ.ਡੀ.ਐਮ ਜ਼ੀਰਾ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸਾਡੀਆਂ ਮਾਲਕੀ ਜ਼ਮੀਨਾਂ ਪਿਛਲੇ ਲੰਮੇ ਸਮੇਂ ਤੋਂ ਦਰਿਆ ਸਤਲੁਜ ਅਤੇ ਬਿਆਸ ਦੇ ਸੰਗਮ ਦੀ ਭੇਟ ਚੜ੍ਹੀਆਂ ਹੋਈਆਂ ਹਨ ਅਤੇ ਹਰ ਸਾਲ ਸਾਡਾ ਵੱਡਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਹੜ੍ਹ ਦੇ ਪਾਣੀ ਨਾਲ ਸਾਡੀ ਹਰ ਵਾਰ ਹੋਣ ਵਾਲੀ ਤਬਾਹੀ ਨੂੰ ਰੋਕਿਆ ਜਾਵੇ | ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਦਿੱਤਾ ਗਿਆ ਮੁਆਵਜ਼ਾ ਸਹੀ ਤਰੀਕੇ ਨਾਲ ਕਿਸਾਨਾਂ ਤੱਕ ਨਹੀਂ ਪਹੁੰਚਿਆ ਅਤੇ ਜੋ ਵੀ ਸਾਡਾ ਮੁਆਵਜ਼ਾ ਬਕਾਇਆ ਹੈ ਉਹ ਜਲਦ ਕਿਸਾਨਾਂ ਦੇ ਖਾਤੇ ਵਿੱਚ ਪਾਇਆ ਜਾਵੇ | ਉਹਨਾਂ ਕਿਹਾ ਕਿ ਜੇਕਰ ਸਾਡੀਆਂ ਇਸ ਮੰਗਾਂ 'ਤੇ ਗ਼ੌਰ ਨਾ ਕੀਤਾ ਗਿਆ ਤਾਂ ਅਸੀਂ ਵੱਡੇ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰਾਂਗੇ | ਲਛਮਣ ਸਿੰਘ ਐਸ.ਡੀ.ਐਮ ਜ਼ੀਰਾ ਨੇ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਅਤੇ ਸਤਲੁਜ ਮਿਸਲ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਤੁਹਾਡਾ ਇਹ ਮੰਗ ਪੱਤਰ ਕੇਂਦਰ ਅਤੇ ਪੰਜਾਬ ਸਰਕਾਰ ਤੱਕ ਪਹੁੰਚਦਾ ਕਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਗੰਦਗੀ ਦੇ ਢੇਰਾਂ ਹੇਠ ਦੱਬਿਆ ਫ਼ਿਰੋਜ਼ਪੁਰ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਹਰੀਕੇ ਹੈੱਡ ਵਰਕਸ 'ਤੇ ਪਹੁੰਚਿਆ ਰਾਵੀ-ਬਿਆਸ ਜਲ ਟਿ੍ਬਿਊਨਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।