01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਿਕਾਸ ਦੇ ਨਾਂਅ 'ਤੇ ਸਿਰਫ਼ ਵਾਅਦੇ, ਵਾਰਡ ਨੰਬਰ 2 ਦੀ ਹਕੀਕਤ ਨੇ ਖੋਲ੍ਹੀ ਵਿਰੋਧੀਆਂ ਦੀ ਪੋਲ- ਪਹਿਲਵਾਨ

ਅਜੀਤ ਡੈਸਕ 18-05-2026

ਫਿਰੋਜ਼ਪੁਰ, 17 ਮਈ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਵਾਰਡ ਨੰਬਰ 2 ਤੋਂ ਐਮ.ਸੀ. ਉਮੀਦਵਾਰ ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ ਵਾਰਡ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਵਿਕਾਸੀ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ | ਦਵਿੰਦਰ ਸਿੰਘ ਪਹਿਲਵਾਨ ਨੇ ਵਿਰੋਧੀ ਪਾਰਟੀਆਂ 'ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਤੇ ਅਕਾਲੀ ਸਰਕਾਰ ਨੇ ਵੀ ਆਪਣੇ ਕਾਰਜਕਾਲ ਦੌਰਾਨ ਇਸ ਵਾਰਡ ਦੀ ਕੋਈ ਸਾਰ ਨਹੀਂ ਲਈ | ਇਸੇ ਤਰ੍ਹਾਂ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਥਾਨਕ ਵਿਧਾਇਕ ਵਲੋਂ ਵੀ ਇਸ ਵਾਰਡ ਦਾ ਕੋਈ ਖਾਸ ਵਿਕਾਸ ਨਹੀਂ ਕਰਵਾਇਆ ਗਿਆ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਲਈ ਇਲਾਕੇ ਦਾ ਦੌਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ ਅਤੇ ਉਹ ਇਸ ਭਰੋਸੇ 'ਤੇ ਖਰਾ ਉੱਤਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਇਸ ਮੌਕੇ ਦਵਿੰਦਰ ਸਿੰਘ ਪਹਿਲਵਾਨ ਨੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਦੇ ਹੋਏ ਵਾਰਡ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ |
ਬੱਚਿਆਂ ਦੀ ਪਾਰਕ ਬਣੀ ਖ਼ਤਰੇ ਦੀ ਥਾਂ, ਘਾਹ 'ਚ ਲੁਕੇ ਸੱਪਾਂ ਨੇ ਵਧਾਈ ਲੋਕਾਂ ਦੀ ਦਹਿਸ਼ਤ
ਵਾਰਡ ਵਾਸੀਆਂ ਦਾ ਕਹਿਣਾ ਹੈ ਕਿ ਵਾਰਡ ਨੰਬਰ 2 ਵਿੱਚ ਬਣੀ ਪਾਰਕ, ਜੋ ਬੱਚਿਆਂ ਦੇ ਖੇਡਣ, ਬਜ਼ੁਰਗਾਂ ਦੇ ਬੈਠਣ ਅਤੇ ਮਹਿਲਾਵਾਂ ਦੀ ਸੈਰ ਲਈ ਬਣਾਈ ਗਈ ਸੀ, ਪਿਛਲੇ ਕਾਫ਼ੀ ਸਮੇਂ ਤੋਂ ਬੇਹਾਲੀ ਦਾ ਸ਼ਿਕਾਰ ਬਣੀ ਹੋਈ ਹੈ | ਪਾਰਕ ਵਿਚ ਨਾ ਤਾਂ ਕੋਈ ਸਫ਼ਾਈ ਹੋ ਰਹੀ ਹੈ ਅਤੇ ਨਾ ਹੀ ਲੋਕਾਂ ਲਈ ਕੋਈ ਬੁਨਿਆਦੀ ਸੁਵਿਧਾ ਮੌਜੂਦ ਹੈ | ਪਾਰਕ ਵਿਚ ਉੱਗੇ ਲੰਮੇ ਘਾਹ ਅਤੇ ਝਾੜੀਆਂ ਕਾਰਨ ਇਹ ਥਾਂ ਹੁਣ ਸੱਪਾਂ ਅਤੇ ਹੋਰ ਜ਼ਹਿਰੀਲੇ ਜੀਵਾਂ ਦਾ ਅੱਡਾ ਬਣਦੀ ਜਾ ਰਹੀ ਹੈ | ਕਾਲੋਨੀ ਦੇ ਵਿਚਕਾਰ ਸਥਿਤ ਇਹ ਪਾਰਕ ਆਸ-ਪਾਸ ਰਹਿੰਦੇ ਪਰਿਵਾਰਾਂ ਲਈ ਚਿੰਤਾ ਦਾ ਕਾਰਨ ਬਣੀ ਹੋਈ ਹੈ | ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਬੱਚਿਆਂ ਅਤੇ ਮਹਿਲਾਵਾਂ ਨੂੰ ਪਾਰਕ ਦੇ ਨੇੜੇ ਜਾਣ ਤੋਂ ਵੀ ਡਰ ਲੱਗਦਾ ਹੈ | ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਪਾਰਕ ਦੀ ਤੁਰੰਤ ਸਫ਼ਾਈ ਕਰਵਾ ਕੇ ਇਸ ਨੰੂ ਮੁੜ ਲੋਕਾਂ ਲਈ ਸੁਚੱਜੀ ਅਤੇ ਸੁਰੱਖਿਅਤ ਬਣਾਇਆ ਜਾਵੇ ਤਾਂ ਜੋ ਬੱਚੇ, ਬਜ਼ੁਰਗ ਅਤੇ ਮਹਿਲਾਵਾਂ ਬਿਨਾਂ ਡਰ ਦੇ ਇਸ ਦੀ ਵਰਤੋਂ ਕਰ ਸਕਣ |

ਪਿਛਲੀ ਖ਼ਬਰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਗੰਦਗੀ ਦੇ ਢੇਰਾਂ ਹੇਠ ਦੱਬਿਆ ਫ਼ਿਰੋਜ਼ਪੁਰ, ਪ੍ਰਸ਼ਾਸਨ ਬੇਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।