ਮੱਲਾਂਵਾਲਾ, 17 ਮਈ (ਗੁਰਦੇਵ ਸਿੰਘ)-ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਇਲਾਕੇ 'ਚ ਗਸ਼ਤ 'ਤੇ ਸੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ | ਜਿਸ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਹਰਜਿੰਦਰ ਸਿੰਘ ਉਰਫ਼ ਬ੍ਰਾਮਣ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਫ਼ਤਿਹਗੜ੍ਹ ਸਭਰਾ ਥਾਣਾ ਮੱਲਾਂਵਾਲਾ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |