02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

-ਮਾਮਲਾ ਕਾਂਗਰਸ ਦੇ ਹਲਕਾ ਇੰਚਾਰਜ ਆਸ਼ੂ ਬੰਗੜ 'ਤੇ ਹੋਏ ਹਮਲੇ ਦਾ- ਪੁਲਿਸ ਵਲੋਂ ਪੰਜ ਵਿਅਕਤੀਆਂ ਸਮੇਤ 300 ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 18-05-2026
ਤਲਵੰਡੀ ਭਾਈ, 17 ਮਈ (ਕੁਲਜਿੰਦਰ ਸਿੰਘ ਗਿੱਲ)-ਬੀਤੇ ਦਿਨ ਸਥਾਨਿਕ ਸੰਸਥਾਵਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਵਾਉਣ ਦੇ ਆਖ਼ਰੀ ਦਿਨ ਇੱਥੇ ਦਾਣਾ ਮੰਡੀ ਨੇੜੇ ਕਾਂਗਰਸ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਉੱਪਰ ਹਮਲੇ ਨੂੰ ਲੈ ਕੇ ਪੁਲਿਸ ਵਲੋਂ 5 ਵਿਅਕਤੀਆਂ ਸਮੇਤ 300 ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਰਜਿਸਟਰਡ ਕਰ ਲਿਆ ਗਿਆ ਹੈ | ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨ ਕਾਂਗਰਸ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਆਪਣੇ ਸਾਥੀਆਂ ਇੱਥੇ ਮਾਰਕੀਟ ਕਮੇਟੀ ਦਫਤਰ ਵਿਖੇ ਨਗਰ ਪੰਚਾਇਤ ਮੁੱਦਕੀ ਦੀਆਂ ਚੋਣਾਂ ਲਈ ਆਪਣੇ ਉਮੀਦਵਾਰਾਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਏ ਸਨ | ਇਸ ਦੌਰਾਨ ਉੱਥੇ ਵਾਪਰੀ ਘਟਨਾ ਦੌਰਾਨ ਅਮਰਦੀਪ ਸਿੰਘ ਆਸ਼ੂ ਬੰਗੜ ਜ਼ਖਮੀ ਹੋ ਗਏ ਸਨ ਅਤੇ ਇਕ ਔਰਤ ਦੇ ਵੀ ਸੱਟਾਂ ਲੱਗੀਆਂ ਸਨ | ਜਿਸ ਤੋਂ ਕਾਂਗਰਸ ਆਗੂਆਂ ਅਤੇ ਵਰਕਰਾਂ ਵਲੋਂ ਇੱਥੇ ਮੇਨ ਚੌਂਕ ਵਿਚ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ ਗਈ ਸੀ ਅਤੇ ਇਸ ਦੌਰਾਨ ਕਾਂਗਰਸ ਆਗੂਆਂ ਵਲੋਂ ਗੈਂਗਸਟਰ ਤੋਂ ਸਿਆਸੀ ਆਗੂ ਬਣੇ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਉੱਪਰ ਦੋਸ਼ ਲਗਾਏ ਗਏ ਜਾ ਰਹੇ ਸਨ | ਇਸ ਦੌਰਾਨ ਥਾਣਾ ਤਲਵੰਡੀ ਭਾਈ ਦੀ ਮੁੱਖ ਅਫਸਰ ਇੰਸਪੈਕਟਰ ਪਰਮਜੀਤ ਕੌਰ ਵਲੋਂ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੇ ਬਿਆਨ ਦਰਜ ਕੀਤੇ ਗਏ | ਪੁਲਿਸ ਵੱਲੋਂ ਲਿਖਵਾਏ ਗਏ ਬਿਆਨਾਂ ਦੇ ਅਧਾਰ 'ਤੇ ਲੱਖਾ ਸਿੰਘ, ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਚਰਨਜੀਤ ਸਿੰਘ ਵਾਸੀ ਨਵਾਂ ਪੁਰਬਾ, ਅਮਰੀਕ ਸਿੰਘ, ਮਨੀ , ਰਾਜਵਿੰਦਰ ਸਿੰਘ ਉਰਫ਼ ਭੂਚਾ ਵਾਸੀ ਠੇਠਰ ਤੇ ਕਰੀਬ 300 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ਦਰਜ ਐੱਫ.ਆਈ.ਆਰ. ਵਿੱਚ ਅਮਰਦੀਪ ਸਿੰਘ ਆਸ਼ੂ ਬੰਗੜ ਦੇ ਲੱਗੀਆਂ ਸੱਟਾਂ ਅਤੇ ਜਾਤੀ ਸੂਚਕ ਸ਼ਬਦ ਬੋਲਣ ਸਬੰਧੀ ਮੈਡੀਕਲ ਰਿਪੋਰਟ ਮਿਲਣ ਅਤੇ ਜਾਂਚ ਪੜਤਾਲ ਤੋਂ ਬਾਅਦ ਜੁਰਮ ਵਿੱਚ ਵਾਧਾ ਕਰਨ ਦੀ ਗੱਲ ਕਹੀ ਗਈ ਹੈ |
ਮੇਰਾ ਨਾਂਅ ਵਰਤ ਕੇ ਸੇਕੀਆਂ ਜਾ ਰਹੀਆਂ ਸਿਆਸੀ ਰੋਟੀਆਂ- ਗੁਰਪ੍ਰੀਤ ਸਿੰਘ ਸੇਖੋਂ
-ਤਲਵੰਡੀ ਭਾਈ ਵਿਖੇ ਵਾਪਰੀ ਘਟਨਾ ਅਤੇ ਕਾਂਗਰਸ ਆਗੂਆਂ ਵਲੋਂ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਜਦੋਂ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿਹਾ ਕਿ ਮੈਂ ਜਾਂ ਮੇਰੇ ਪਰਿਵਾਰ ਦਾ ਕੋਈ ਮੈਂਬਰ ਮੁੱਦਕੀ ਨਗਰ ਕੌਂਸਲ ਲਈ ਚੋਣ ਨਹੀਂ ਲੜ ਰਿਹਾ ਜਦਕਿ ਘਟਨਾ ਮੌਕੇ ਮੈਂ ਮੌਜੂਦ ਵੀ ਨਹੀਂ ਸੀ ਪ੍ਰੰਤੂ ਫਿਰ ਕਾਂਗਰਸੀ ਆਗੂਆਂ ਵਲੋਂ ਸਿਆਸੀ ਰੋਟੀਆਂ ਸੇਕਣ ਲਈ ਮੇਰਾ ਨਾਂਅ ਵਰਤਿਆ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਮੇਰੇ ਵਲੋਂ ਜ਼ੀਰਾ ਹਲਕੇ ਤੋਂ ਵਿਧਾਨ ਸਭਾ ਚੋਣ ਲੜੇ ਜਾਣ ਦੀ ਸੰਭਾਵਨਾ ਕਰਕੇ ਮੈਨੰੂ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮੈਨੂੰ ਜ਼ੀਰਾ ਹਲਕੇ ਅੰਦਰ ਲੋਕਾਂ ਤੋਂ ਅਥਾਹ ਪਿਆਰ ਮਿਲ ਰਿਹਾ ਹੈ ਤੇ ਲੋਕ ਮੇਰੇ 'ਤੇ ਵਿਸ਼ਵਾਸ ਕਰਦੇ ਹਨ | ਉਨ੍ਹਾਂ ਕਿਹਾ ਕਿ ਜ਼ੀਰਾ ਹਲਕੇ ਦੀ ਕਿੜ ਕੱਢਣ ਲਈ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿੱਚ ਸਿਆਸਤ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਮੌਕੇ ਦੋ ਧਿਰਾਂ ਦੀ ਲੜਾਈ ਹੋ ਗਈ ਤਾਂ ਮੈਂ ਜ਼ਿੰਮੇਵਾਰ ਕਿਵੇਂ ਹੋ ਸਕਦਾ? ਦੋਵਾਂ ਧਿਰਾਂ ਨੂੰ ਸੰਜਮ ਵਰਤਣ ਦੀ ਲੋੜ ਸੀ |
ਪਿਛਲੀ ਖ਼ਬਰ ਕਿਸਾਨਾਂ ਉੱਪਰ ਜਲ ਤੋਪਾਂ ਅਤੇ ਅੱਥਰੂ ਗੈਸ ਨਾਲ ਹਮਲਾ ਕਰਨ ਦੇ ਰੋਸ ਵਜੋਂ ਕਿਸਾਨਾਂ ਨੇ ਰਾਜਪਾਲ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਬਾਰ੍ਹਵੇਂ ਦਿਨ ਵਿਚ ਹੋਈ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।