02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਿਸਾਨਾਂ ਉੱਪਰ ਜਲ ਤੋਪਾਂ ਅਤੇ ਅੱਥਰੂ ਗੈਸ ਨਾਲ ਹਮਲਾ ਕਰਨ ਦੇ ਰੋਸ ਵਜੋਂ ਕਿਸਾਨਾਂ ਨੇ ਰਾਜਪਾਲ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-05-2026
ਫ਼ਿਰੋਜ਼ਪੁਰ, 17 ਮਈ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਰੋਸ ਵਿਚ ਮੋਹਾਲੀ ਵਿਖੇ ਰੋਸ ਰੈਲੀ ਕਰਨ ਪਿੱਛੋਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਸੀ | ਜਦ ਕਿਸਾਨ ਵੱਡੇ ਇਕੱਠ ਦੇ ਰੂਪ ਵਿਚ ਰਵਾਨਾ ਹੋਏ ਤਾਂ ਚੰਡੀਗੜ੍ਹ ਬਾਰਡਰ 'ਤੇ ਜਲ ਤੋਪਾਂ ਅਤੇ ਅੱਥਰੂ ਗੈੱਸ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਦੇ ਰੋਸ ਵਜੋਂ ਐੱਸ.ਕੇ.ਐੱਮ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਰਾਜਪਾਲ ਅਤੇ ਬੀ.ਜੇ.ਪੀ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ | ਜਿਸ ਨੂੰ ਲੈ ਕੇ ਅੱਜ ਪਿੰਡ ਵਸਤੀ ਅਜ਼ੀਜ਼ ਵਾਲੀ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਿਸਾਨਾਂ ਨੇ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ ਉੱਪਰ ਹਮਲੇ ਕਰ ਰਹੀ ਹੈ, ਜੋ ਬਰਦਾਸ਼ਤ ਨਹੀਂ | ਉਨ੍ਹਾਂ ਕਿਹਾ ਕਿ ਬੀ.ਬੀ.ਐੱਮ.ਬੀ ਵਿਚੋਂ ਪੰਜਾਬ ਕੇਡਰ ਦੇ ਅਫ਼ਸਰ ਲਾਉਣ ਵਾਲੀ ਸਥਾਈ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ, ਜੋ ਕਿ ਬਹੁਤ ਵੱਡਾ ਹਮਲਾ ਹੈ | ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਵਲੋਂ ਕੀਤੇ ਮਾੜੇ ਵਤੀਰੇ ਪਿੱਛੋਂ ਮੋਰਚੇ ਵਲੋਂ ਇਕ ਵਾਰ ਫਿਰ ਤੋਂ ਬੀ.ਜੇ.ਪੀ ਦੀ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ ਅਤੇ 21 ਮਈ ਨੂੰ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਦਾ ਫੈਸਲਾ ਕੀਤਾ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਜੱਜ ਸਿੰਘ ਸਾਂਦੇ ਹਾਸ਼ਮ, ਬਲਾਕ ਸਕੱਤਰ ਗੁਰਚਰਨ ਸਿੰਘ ਅਜੀਜ ਵਾਲੀ, ਬਲਾਕ ਖ਼ਜ਼ਾਨਚੀ ਜਸਵੀਰ ਸਿੰਘ ਮੱਲਵਾਲ ਜਦੀਦ, ਬਲਾਕ ਪੈੱ੍ਰਸ ਸਕੱਤਰ ਚੰਨਣ ਸਿੰਘ ਕਮੱਗਰ, ਹੁਸ਼ਿਆਰ ਸਿੰਘ ਕਮੱਗਰ, ਕਰਨੈਲ ਸਿੰਘ ਮੱਲਵਾਲ ਜਦੀਦ, ਸੁਖਕਰਨ ਸਿੰਘ ਅਜੀਜ ਵਾਲੀ, ਤਾਰਾ ਸਿੰਘ ਅਜੀਜ ਵਾਲੀ, ਗੁਰਮੀਤ ਸਿੰਘ ਅਜੀਜ ਵਾਲੀ, ਪ੍ਰੀਤਮ ਸਿੰਘ, ਬਲਵੀਰ ਸਿੰਘ, ਚਮਕੌਰ ਸਿੰਘ, ਗੁਰਵਿੰਦਰ ਸਿੰਘ, ਕਰਮਜੀਤ ਸਿੰਘ, ਜਗਮੀਤ ਸਿੰਘ, ਗੁਰਚਰਨ ਸਿੰਘ ਬੌਬੀ, ਰਤਨ ਸਿੰਘ, ਭਿੰਦਰ ਸਿੰਘ, ਗੁਰਵਿੰਦਰ ਕਾਕਾ, ਸੁਖਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਹੋਏ |
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ -ਮਾਮਲਾ ਕਾਂਗਰਸ ਦੇ ਹਲਕਾ ਇੰਚਾਰਜ ਆਸ਼ੂ ਬੰਗੜ 'ਤੇ ਹੋਏ ਹਮਲੇ ਦਾ- ਪੁਲਿਸ ਵਲੋਂ ਪੰਜ ਵਿਅਕਤੀਆਂ ਸਮੇਤ 300 ਅਣਪਛਾਤਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।