02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵੱਖ-ਵੱਖ ਆਗੂਆਂ ਵਲੋਂ ਦਵਿੰਦਰ ਕੌਰ ਮੋਮੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 18-05-2026
ਫ਼ਿਰੋਜ਼ਪੁਰ, 17 ਮਈ (ਗੁਰਿੰਦਰ ਸਿੰਘ)-ਪਿੰਡ ਭਾਗੋ ਕੇ ਦੀ ਸਾਬਕਾ ਸਰਪੰਚ ਅਤੇ ਵੇਰਕਾ ਫਿਰੋਜ਼ਪੁਰ ਡੇਅਰੀ ਦੇ ਚੇਅਰਮੈਨ, ਨੈਸ਼ਨਲ ਕੁਆਰਡੀਨੇਟਰ ਓ.ਬੀ.ਸੀ ਡਿਪਾਰਟਮੈਂਟ ਆਲ ਇੰਡੀਆ ਕਾਂਗਰਸ ਤੇ ਜੰਮੂ-ਕਸ਼ਮੀਰ ਦੇ ਇੰਚਾਰਜ ਗੁਰਭੇਜ ਸਿੰਘ ਟਿੱਬੀ, ਰਜਿੰਦਰ ਸਿੰਘ ਥਿੰਦ ਅਤੇ ਹਰਪਾਲ ਸਿੰਘ ਯੂ.ਕੇ ਦੀ ਭੈਣ ਦਵਿੰਦਰ ਕੌਰ ਮੋਮੀ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਵਿਖੇ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਵੈਰਾਗਮਈ ਕੀਰਤਨ ਰਾਹੀਂ ਅਤੇ ਗਿਆਨੀ ਰਾਜਦੀਪ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਸ਼ਰਧਾਂਜਲੀ ਸਮਾਗਮ ਵਿਚ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਡਾ. ਮਲਕੀਤ ਥਿੰਦ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਪੰਜਾਬ , ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ, ਪਰਮਿੰਦਰ ਸਿੰਘ ਪਿੰਕੀ ਸਾਬਕਾ ਵਿਧਾਇਕ , ਜ਼ਿਲ੍ਹਾ ਪ੍ਰਧਾਨ ਕਾਂਗਰਸ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ, ਸਾਬਕਾ ਵਿਧਾਇਕ ਰਮਿੰਦਰ ਆਂਵਲਾ, ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਕਮੇਟੀ, ਸਰਬਜੀਤ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ਭਾਜਪਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਰਾਜਬੀਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਤਰਨਤਾਰਨ, ਹਰੀ ਸਿੰਘ ਖਾਈ ਜ਼ਿਲ੍ਹਾ ਪ੍ਰਧਾਨ ਕਾਂਗਰਸ ਮੋਗਾ, ਬਲਜੀਤ ਕੌਰ ਬਾਂਗੜ, ਪਰਮਿੰਦਰ ਡਿੰਪਲ, ਬਲਬੀਰ ਬਾਠ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੁਖਵਿੰਦਰ ਸਿੰਘ ਅਟਾਰੀ, ਜਸਬੀਰ ਸਿੰਘ ਜੋਸਨ ਡੇਅਰੀ, ਤਜਿੰਦਰ ਸਿੰਘ ਬਰਾੜ ਡਾਇਰੈਕਟਰ ਮਿਲਕਫੈੱਡ, ਗੁਰਨਾਮ ਸਿੰਘ ਸਿੱਧੂ, ਅਸ਼ੀਸਪ੍ਰੀਤ ਸਿੰਘ ਸਾਈਾਆਵਾਲਾ, ਚੰਦਨ ਕੁਮਾਰ ਚੰਦੂ , ਗੁਰਪ੍ਰੀਤ ਸਿੰਘ ਸੇਖੋਂ ਮੁਦਕੀ , ਸਾਬਕਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਚਮਕੌਰ ਸਿੰਘ ਟਿੱਬੀ, ਜੋਗਾ ਸਿੰਘ ਚੇਅਰਮੈਨ, ਧੰਨਪ੍ਰੀਤ ਸਿੰਘ ਧਨੀ ਵਿਰਕ ਫਰੀਦਕੋਟ, ਡਾਕਟਰ ਦਿਲਜੋਤ ਕੰਬੋਜ ਪ੍ਰਧਾਨ ਆਪ ਮਹਿਲਾ ਵਿੰਗ, ਦੌਲਤ ਰਾਮ ਕੰਬੋਜ, ਭਗਵਾਨ ਸਿੰਘ ਨੰਬਰਦਾਰ, ਜਸਦੀਪ ਸਿੰਘ ਕੰਬੋਜ ਸਾਬਕਾ ਪ੍ਰਧਾਨ ਬਾਰ ਐਸੋਸ਼ੀਏਸ਼ਨ ਫ਼ਿਰੋਜ਼ਪੁਰ, ਸਾਬ ਸਿੰਘ ਥਿੰਦ ਕੈਨੇਡਾ, ਡਾ ਗੁਰਿੰਦਰਪਾਲ ਸਿੰਘ ਜੋਸਨ ਅਮਰੀਕਾ, ਜਸਪਾਲ ਹਾਂਡਾ, ਹਰਬੰਸ ਲਾਲ ਪੱਪੂ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਆਗੂਆਂ, ਪੰਚਾਇਤੀ ਨੁਮਾਇੰਦਿਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਵਿੰਦਰ ਕੌਰ ਮੋਮੀ ਦੇ ਸਾਦਗੀ ਭਰੇ ਜੀਵਨ, ਮਿਲਣਸਾਰ ਸੁਭਾਅ ਅਤੇ ਸਮਾਜਿਕ ਸਰੋਕਾਰਾਂ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਨੂੰ ਯਾਦ ਕਰਦਿਆਂ ਕਿਹਾ ਕਿ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਬੁਲਾਰਿਆਂ ਨੇ ਮੋਮੀ ਤੇ ਥਿੰਦ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰੇ |
ਪਿਛਲੀ ਖ਼ਬਰ ਭਾਜਪਾ ਸਰਕਾਰ ਦੀਆਂ ਮਾੜੀਆਂ ਤੇ ਬੇਲੋੜੀ ਨੀਤੀਆਂ ਦੇ ਮਾੜੇ ਪ੍ਰਭਾਵਾਂ ਕਰਕੇ ਦੇਸ਼ ਆਰਥਿਕ ਮੰਦੀ 'ਚ ਡੁੱਬਿਆ : ਅਨਜਾਨ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।