02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-05-2026
ਮੱਲਾਂਵਾਲਾ, 17 ਮਈ (ਗੁਰਦੇਵ ਸਿੰਘ)-ਵਿੱਦਿਅਕ, ਧਾਰਮਿਕ ਅਤੇ ਖੇਡਾਂ ਦੇ ਖੇਤਰ ਵਿਚ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ, ਸਾਰੇ ਹੀ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ | ਪੰਜਵੀਂ ਜਮਾਤ ਵਿਚੋਂ ਰਾਜਕਿਰਨ ਕੌਰ ਅਤੇ ਅਵਨੂਰ ਕੌਰ ਨੇ ਪਹਿਲਾ ਸਥਾਨ, ਨਵਪ੍ਰੀਤ ਕੌਰ ਨੇ ਦੂਜਾ ਸਥਾਨ, ਅਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਅੱਠਵੀਂ ਜਮਾਤ ਵਿਚੋਂ ਸੁਖਮਨਦੀਪ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਨਵਦੀਪ ਸਿੰਘ ਨੇ 93.1 ਫ਼ੀਸਦੀ ਅੰਕਾਂ ਨਾਲ ਦੂਜਾ, ਜੋਬਨਦੀਪ ਸਿੰਘ ਨੇ 93 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਦਸਵੀਂ ਜਮਾਤ ਵਿਚੋਂ ਸਹਿਜਪ੍ਰੀਤ ਕੌਰ ਨੇ 90 ਫ਼ੀਸਦੀ ਅੰਕਾਂ ਨਾਲ ਪਹਿਲਾ, ਪ੍ਰਨੀਤ ਕੌਰ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਮਨਦੀਪ ਕੌਰ ਨੇ 86 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਬਾਰ੍ਹਵੀਂ ਸਾਇੰਸ ਵਿਚੋਂ ਅਰਸ਼ਪ੍ਰੀਤ ਕੌਰ ਨੇ 94.6 ਫ਼ੀਸਦੀ ਅੰਕਾਂ ਨਾਲ ਪਹਿਲਾ, ਕੋਮਲਪ੍ਰੀਤ ਕੌਰ ਨੇ 94.2 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਅਰਸ਼ਪ੍ਰੀਤ ਕੌਰ ਨੇ 93.2 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਬਾਰ੍ਹਵੀਂ ਹਿਊਮੈਨਟੀਜ਼ ਗਰੁੱਪ ਵਿਚੋਂ ਅਨਮੋਲਪ੍ਰੀਤ ਕੌਰ ਨੇ 92 ਫ਼ੀਸਦੀ ਨਾਲ ਪਹਿਲਾ ਸਥਾਨ, ਲਵਪ੍ਰੀਤ ਕੌਰ ਨੇ 90.4 ਫ਼ੀਸਦੀ ਨਾਲ ਦੂਜਾ ਸਥਾਨ, ਜਸਦੀਪ ਕੌਰ ਅਤੇ ਖੁਸ਼ਦੀਪ ਕੌਰ ਨੇ 90.2 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਇਹਨਾਂ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸੰਸਥਾ ਦੇ ਪ੍ਰਧਾਨ ਬਾਬਾ ਸ਼ਿੰਦਰ ਸਿੰਘ, ਕਮੇਟੀ ਮੈਂਬਰ ਮਨਜੀਤ ਸਿੰਘ ਸਾਬਕਾ ਚੇਅਰਮੈਨ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਜਥੇਦਾਰ ਗੁਲਜ਼ਾਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਦੌਰਾਨ ਸੰਸਥਾ ਦੇ ਪਿ੍ੰਸੀਪਲ ਇਕਬਾਲ ਸਿੰਘ, ਵਾਈਸ ਪਿ੍ੰਸੀਪਲ ਬਚਿੱਤਰ ਸਿੰਘ, ਡੀ.ਪੀ ਅਮਰਜੀਤ ਸਿੰਘ, ਕੋਆਰਡੀਨੇਟਰ ਹਰਮੀਤ ਕੌਰ, ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਸ਼ਾਮਿਲ ਹੋਏ | ਸਾਰੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਨੂੰ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਗਈਆਂ | ਇਸ ਦੌਰਾਨ ਸਕੂਲ ਦਾ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਟਰੇਡ ਯੂਨੀਅਨ ਕੌਂਸਲ ਦੀ ਮਹੀਨੇਵਾਰ ਮੀਟਿੰਗ ਹੋਈ ਅਗਲੀ ਖ਼ਬਰ ਭਾਜਪਾ ਸਰਕਾਰ ਦੀਆਂ ਮਾੜੀਆਂ ਤੇ ਬੇਲੋੜੀ ਨੀਤੀਆਂ ਦੇ ਮਾੜੇ ਪ੍ਰਭਾਵਾਂ ਕਰਕੇ ਦੇਸ਼ ਆਰਥਿਕ ਮੰਦੀ 'ਚ ਡੁੱਬਿਆ : ਅਨਜਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।