ਜ਼ੀਰਾ, 17 ਮਈ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੀ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਵਲੋਂ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਿਆਂ ਅਤੇ ਸਰਾਂਵਾਂ ਲਈ ਭੇਜੀ ਜਾ ਰਹੀ 1600 ਪੱਖਿਆਂ ਦੀ ਸੇਵਾ ਵਿਚ ਜ਼ੀਰਾ ਦੇ ਆਪ ਆਗੂ ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਵਲੋਂ ਕਮੇਟੀ ਮੈਂਬਰਾਂ ਨੂੰ 50 ਪੱਖਿਆਂ ਦੀ ਭੇਟਾ ਰਾਸ਼ੀ ਭੇਟ ਕੀਤੀ ਗਈ | ਇਸ ਦੌਰਾਨ ਕਮੇਟੀ ਮੈਂਬਰਾਂ ਵਲੋਂ ਉਹਨਾਂ ਨੂੰ ਸਿਰੋਪਾ ਪਾ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਯਾਤਰਾ ਕਮੇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਰਾਜੂ ਅਤੇ ਜਰਨਲ ਸਕੱਤਰ ਕੁਲਦੀਪ ਮਾਣਕ ਨੇ ਦੱਸਿਆ ਕਿ 21 ਜੂਨ ਨੂੰ 1600 ਪੱਖੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਭੇਜੇ ਜਾ ਰਹੇ ਹਨ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾ ਰਿਹਾ ਹੈ | ਉਹਨਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਇਸ ਕਾਰਜ ਵਿਚ ਵੱਧ ਤੋਂ ਵੱਧ ਸੇਵਾ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਉਹਨਾਂ ਦੇ ਨਾਲ ਬਾਬਾ ਗਿਆਨ ਸਿੰਘ, ਬਲਛਿੰਦਰ ਸਿੰਘ, ਚੇਅਰਮੈਨ ਹਰਿੰਦਰ ਸਿੰਘ ਰਾਜੂ, ਦਲਜੀਤ ਸਿੰਘ ਬੰਬੇ ਵਾਲੇ, ਪ੍ਰਤਾਪ ਸਿੰਘ ਠੇਕੇਦਾਰ, ਤਜਿੰਦਰ ਮਨੀ, ਗੁਲਵਿੰਦਰ ਸਿੰਘ ਭਾਊ, ਦਵਿੰਦਰ ਸਿੰਘ ਨਿਵਾਧਾ, ਜਗਬੀਰ ਸਿੰਘ, ਸੁਰਜੀਤ ਸਿੰਘ ਗੋਰਾ ਆਦਿ ਮੈਂਬਰ ਹਾਜ਼ਰ ਸਨ |