ਫਿਰੋਜ਼ਪੁਰ, 17 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੇ ਮਾਹੌਲ ਵਿੱਚ ਵਾਰਡ ਨੰਬਰ 28 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਿੰਟੂ ਕਪਾਹੀ ਵੱਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ ਪਿੰਟੂ ਕਪਾਹੀ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਿਆ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਚੋਣਾਂ ਦੌਰਾਨ ਹੀ ਵਾਰਡ ਚੇਤੇ ਆਉਂਦੇ ਹਨ ਪਹਿਲਾਂ ਕੋਈ ਵੀ ਆ ਕੇ ਸਾਰ ਨਹੀਂ ਲੈਂਦਾ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਵਿਕਾਸ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਮੈਦਾਨ ਵਿਚ ਉਤਾਰੇ ਗਏ ਪਿੰਟੂ ਕਪਾਹੀ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ | ਪਿੰਟੂ ਕਪਾਹੀ ਨੇ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਮੁੜ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਹਰ ਘਰ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ |