03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਕਲਸੀ ਦੀ ਪਤਨੀ ਨੂੰ 'ਆਪ' ਨੇ ਉਤਾਰਿਆ ਚੋਣ ਮੈਦਾਨ 'ਚ

ਅਜੀਤ ਡੈਸਕ 18-05-2026
ਤਲਵੰਡੀ ਭਾਈ, 17 ਮਈ (ਕੁਲਜਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਵਲੋਂ ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਕਲਸੀ ਦੀ ਪਤਨੀ ਪਰਮਜੀਤ ਕੌਰ ਕਲਸੀ ਨੂੰ ਨਗਰ ਕੌਂਸਲ ਤਲਵੰਡੀ ਭਾਈ ਦੇ ਵਾਰਡ ਨੰਬਰ 08 ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਚੇਅਰਮੈਨ ਹਰਪ੍ਰੀਤ ਸਿੰਘ ਕਲਸੀ 2021 ਦੀਆਂ ਚੋਣਾਂ ਦੌਰਾਨ ਇਸੇ ਵਾਰਡ ਤੋਂ ਚੋਣ ਜਿੱਤ ਕੇ ਕੌਂਸਲਰ ਬਣੇ ਸਨ ਅਤੇ ਹੁਣ ਉਨ੍ਹਾਂ ਦੀ ਪਤਨੀ ਨੂੰ ਟਿਕਟ ਦੇ ਕੇ ਪਾਰਟੀ ਨੇ ਦੂਜੀ ਵਾਰ ਚੋਣ ਲੜਨ ਦਾ ਮੌਕਾ ਦਿੱਤਾ ਹੈ | ਇੱਥੇ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਉਪਰੰਤ ਪਰਮਜੀਤ ਕੌਰ ਕਲਸੀ ਨੇ ਕਿਹਾ ਨੇ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਭਰੋਸੇ ਨੂੰ ਬਰਕਰਾਰ ਰੱਖਦੇ ਹੋਏ ਉਹ ਚੋਣ ਜਿੱਤ ਕੇ ਕੌਂਸਲਰ ਬਣਨ ਉਪਰੰਤ ਆਪਣੇ ਵਾਰਡ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਸ਼ਹਿਰ ਦੇ ਵਿਕਾਸ ਲਈ ਭੂਮਿਕਾ ਨਿਭਾਉਣਗੇ |
ਪਿਛਲੀ ਖ਼ਬਰ ਕਜਾਰੀਆ ਸ਼ੋਅ ਰੂਮ ਰਈਆ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ <br/> ਅਗਲੀ ਖ਼ਬਰ ਵਾਰਡ ਨੰਬਰ 7 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਚੋਪੜਾ ਵਲੋਂ ਚੋਣ ਪ੍ਰਚਾਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।