17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 19-05-2026
ਜਲਾਲਾਬਾਦ, 18 ਮਈ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਸਰਕਾਰੀ ਸੈਕੰਡਰੀ ਸਕੂਲ ਵੈਰੋਕੇ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਮੇਸ਼ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ, ਦਾਣਾ ਮੰਡੀ ਵੈਰੋਕੇ ਦੇ ਪਾਸ ਸੂਏ 'ਤੇ ਨਾਜਾਇਜ਼ ਦੇਸੀ ਸ਼ਰਾਬ ਵੇਚ ਰਿਹਾ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ ਸਵਾ 9 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਅਤੇ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪੰਜਾਬ ਦੀ ਬਦਲਵੀਂ ਰਾਜਨੀਤਿਕ ਸੋਚ ਨਾਲ ਜੁੜ ਰਹੇ ਨੇ ਨੌਜਵਾਨ-ਅਜੇਪਾਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।