17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਦੇ ਵਾਰਡ ਨੰਬਰ 02 ਤੋਂ ਆਪ ਉਮੀਦਵਾਰ ਪਰਮਵੀਰ ਸਿੰਘ ਵੜੈਚ ਵਲੋਂ ਚੋਣ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 19-05-2026
ਫ਼ਿਰੋਜਪੁਰ, 18 ਮਈ (ਕੁਲਬੀਰ ਸਿੰਘ ਸੋਢੀ)-ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 02 ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਨੌਜਵਾਨ ਪਰਮਵੀਰ ਸਿੰਘ ਵੜੈਚ ਨੂੰ ਉਮੀਦਵਾਰ ਬਣਾਇਆ ਗਿਆ ਹੈ | ਜਿਸ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਵਾਰਡ ਦੇ ਲੋਕਾਂ ਦੀ ਸੇਵਾ ਅਤੇ ਖ਼ਾਸ ਕਰਕੇ ਅÏਰਤਾਂ ਦੇ ਹੱਕਾਂ ਲਈ ਆਵਾਜ਼ ਨੂੰ ਬੁਲੰਦ ਕੀਤਾ ਹੋਇਆ ਹੈ | ਨੌਜਵਾਨ ਪਰਮਵੀਰ ਸਿੰਘ ਵੜੈਚ ਨੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਵਾਰਡ ਦੇ ਵੱਖ-ਵੱਖ ਖੇਤਰਾਂ ਵਿਚ ਚੋਣ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ 'ਤੇ ਵਾਰਡ ਵਾਸੀਆਂ ਦੇ ਘਰ-ਘਰ ਜਾ ਕੇ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਪਰਮਵੀਰ ਸਿੰਘ ਵਲੋਂ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਸੂਬੇ ਦੀ ਆਪ ਸਰਕਾਰ ਨੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਪਿਛਲੇ ਚਾਰ ਸਾਲਾਂ ਤੋਂ ਫ਼ਿਰੋਜ਼ਪੁਰ ਸ਼ਹਿਰ ਅੰਦਰ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਹਨ 'ਤੇ ਜੋ ਵਿਕਾਸ ਦੇ ਕੰਮ ਅਧੂਰੇ ਪਏ ਹਨ, ਉਨ੍ਹਾਂ ਨੂੰ ਪੂਰੇ ਕਰਨ ਲਈ 26 ਮਈ ਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰਾਂ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਵੋਟਰਾਂ ਨੂੰ ਦੱਸਿਆ ਕਿ ਵਿਧਾਇਕ ਭੁੱਲਰ ਦੇ ਹੱਥ ਹਲਕੇ ਦੀ ਕਮਾਂਡ ਆਉਣ ਪਿੱਛੋਂ ਨਾਜਾਇਜ਼ ਪਰਚੇ ਅਤੇ ਧੱਕੇਸ਼ਾਹੀਆਂ 'ਤੇ ਨਕੇਲ ਕੱਸੀ ਗਈ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਆਪ ਉਮੀਦਵਾਰ ਪਰਮਵੀਰ ਸਿੰਘ ਨੇ ਕਿਹਾ ਕਿ ਵਾਰਡ ਵਾਸੀ ਉਸ ਦਾ ਆਪਣਾ ਪਰਿਵਾਰ ਹੈ 'ਤੇ ਉਹ ਪਰਿਵਾਰ ਦਾ ਇਕ ਬੱਚਾ ਹੈ 'ਤੇ ਉਹ ਚੋਣ ਜਿੱਤ ਕੇ ਵਾਰਡ ਵਾਸੀਆਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਵਾਰਡ ਵਾਸੀਆਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਦੇ ਆਏ ਹਨ ਅਤੇ ਹੁਣ ਉਹ ਵਾਰਡ ਵਾਸੀਆਂ ਦੀ ਮਿਹਰ ਸਦਕਾ ਇਕ ਕੌਂਸਲਰ ਬਣ ਕੇ ਵਾਰਡ ਵਾਸੀਆਂ ਦੀ ਸੇਵਾ ਕਰਨਗੇ |
ਪਿਛਲੀ ਖ਼ਬਰ ਵਾਰਡ ਨੰਬਰ 16 ਵਿਚ ਮੋਹਿਤ ਢੱਲ ਦੀ ਚੜ੍ਹਤ, ਵੱਡੀ ਲੀਡ ਨਾਲ ਜਿੱਤ ਦਾ ਦਾਅਵਾ ਅਗਲੀ ਖ਼ਬਰ ਭਾਰਤ ਚੋਣ ਕਮਿਸ਼ਨ ਵਲੋਂ ਪਾਰਦਰਸ਼ੀ ਤਰੀਕੇ ਨਾਲ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਨੋਟੀਫ਼ਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।