24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪਾਵਰਕਾਮ ਪੈਨਸ਼ਨ ਐਸੋਸੀਏਸ਼ਨ ਦੀ ਮਹੀਨੇ ਵਾਰ ਮੀਟਿੰਗ ਹੋਈ

ਅਜੀਤ ਡੈਸਕ 20-05-2026
ਜ਼ੀਰਾ, 19 ਮਈ(ਪ੍ਰਤਾਪ ਸਿੰਘ ਹੀਰਾ)-ਪਾਵਰ ਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਜੈ ਸ਼੍ਰੀ ਦੱਤ ਦੀ ਪ੍ਰਧਾਨਗੀ ਹੇਠ ਬਿਜਲੀ ਦਫਤਰ ਜ਼ੀਰਾ ਵਿਖੇ ਕੀਤੀ ਗਈ | ਇਸ ਦੌਰਾਨ ਜਥੇਬੰਦੀ ਦੇ ਕੰਮ ਕਾਰਾਂ ਉੱਤੇ ਵਿਚਾਰ ਚਰਚਾ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਖਪਤਕਾਰਾਂ ਵਲੋਂ ਰੋਜ਼ਾਨਾ ਬਿਜਲੀ ਦਫਤਰ ਜ਼ੀਰਾ ਵਿਖੇ ਲੱਖਾਂ ਰੁਪਏ ਬਿਜਲੀ ਬਿਲ ਜਮ੍ਹਾ ਕਰਵਾਏ ਜਾਂਦੇ ਹਨ, ਪਰ ਦਫਤਰ ਵਿਚ ਪਿ੍ੰਟਰ ਨਾ ਹੋਣ ਕਰਕੇ ਕਿਸੇ ਵੀ ਖਪਤਕਾਰ ਨੂੰ ਰਸੀਦ ਨਹੀਂ ਦਿੱਤੀ ਜਾਂਦੀ | ਜਦੋਂ ਖਪਤਕਾਰ ਰਸੀਦ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਕੰਪਿਊਟਰ ਦੀ ਸਕਰੀਨ ਤੋਂ ਫੋਟੋ ਖਿੱਚਣ ਵਾਸਤੇ ਕਿਹਾ ਜਾਂਦਾ ਹੈ | ਉਹਨਾਂ ਮੰਗ ਕੀਤੀ ਕਿ ਬਿਜਲੀ ਦਫਤਰ ਵਿਚ ਪਿ੍ੰਟਰ ਦਾ ਪ੍ਰਬੰਧ ਕੀਤਾ ਜਾਵੇ | ਇਸ ਦੌਰਾਨ ਮੀਟਿੰਗ ਵਿਚ ਬਖਸ਼ੀਸ਼ ਸਿੰਘ ਜਨਰਲ ਸਕੱਤਰ, ਮੁਖ਼ਤਿਆਰ ਸਿੰਘ ਬਰਾੜ ਖ਼ਜ਼ਾਨਚੀ, ਸਾਧੂ ਸਿੰਘ ਤਲਵੰਡੀ ਭਾਈ, ਦਲੀਪ ਸਿੰਘ, ਇਕਬਾਲ ਸਿੰਘ, ਸੁਖਵਿੰਦਰ ਸਿੰਘ ਘੁੱਦੂ ਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਾਜ ਦੀ ਖ਼ਾਤਰ ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ ਅਗਲੀ ਖ਼ਬਰ ਬਲੌਸਮ ਕਾਨਵੈਂਟ ਸਕੂਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।