24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਦਾਜ ਦੀ ਖ਼ਾਤਰ ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ

ਅਜੀਤ ਡੈਸਕ 20-05-2026
ਫਿਰੋਜ਼ਪੁਰ, 19 ਮਈ(ਰਾਕੇਸ਼ ਚਾਵਲਾ)-ਗੁਰੂਹਰਸਹਾਏ ਵਿਖੇ ਇਕ ਵਿਆਹੁਤਾ ਅÏਰਤ ਵਲੋਂ ਸਹੁਰੇ ਪਰਿਵਾਰ 'ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਲਗਾਏ ਗਏ ਹਨ | ਪੀੜਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਵੁਮੈਨ ਪੁਲਿਸ ਨੇ ਵਿਆਹੁਤਾ ਦੇ ਪਤੀ, ਸੱਸ ਅਤੇ ਸਹੁਰੇ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਕ ਦਰਖਾਸਤ ਨੰਬਰ 2946 ਪੀਸੀ ਮਿਤੀ 30 ਸਤੰਬਰ 2025 ਰਾਜ ਰਾਣੀ ਪੁੱਤਰੀ ਗੁਰਬਚਨ ਸਿੰਘ ਵੱਲੋਂ ਮਿਲੀ ਸੀ | ਪੀੜਤਾ ਰਾਜ ਰਾਣੀ ਜੋ ਕਿ ਬਸਤੀ ਬੋਹੜੀਆ ਗੁਰੂਹਰਸਹਾਏ ਦੀ ਰਹਿਣ ਵਾਲੀ ਹੈ ਅਤੇ ਮੌਜੂਦਾ ਸਮੇਂ ਪਿੰਡ ਚੱਕ ਛਾਂਗਾ ਰਾਏ ਹਿਠਾੜ ਉਰਫ਼ ਛੇਬੀ ਵਾਲਾ ਵਿਖੇ ਰਹਿ ਰਹੀ ਹੈ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 15 ਸਾਲ ਪਹਿਲਾਂ ਸਤਨਾਮ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਬਸਤੀ ਬੋਹੜੀਆ ਵਾਲੀ ਗੁਰੂਹਰਸਹਾਏ ਨਾਲ ਪੂਰੇ ਰੀਤੀ-ਰਿਵਾਜਾਂ ਨਾਲ ਹੋਇਆ ਸੀ | ਪੀੜਤਾ ਨੇ ਦੋਸ਼ ਲਗਾਇਆ ਕਿ ਵਿਆਹ ਦੇ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਅਤੇ ਪਹੁੰਚ ਤੋਂ ਵੱਧ ਕੇ ਦਾਜ-ਦਹੇਜ ਦਿੱਤਾ ਸੀ, ਪਰ ਵਿਆਹ ਤੋਂ ਬਾਅਦ ਉਸ ਦਾ ਪਤੀ ਸਤਨਾਮ ਸਿੰਘ, ਸਹੁਰਾ ਜਗੀਰ ਸਿੰਘ ਪੁੱਤਰ ਵਜ਼ੀਰ ਸਿੰਘ ਅਤੇ ਸੱਸ ਪਿਆਰੋ ਬੀਬੀ ਦਿੱਤੇ ਗਏ ਦਾਜ ਤੋਂ ਬਿਲਕੁਲ ਵੀ ਖ਼ੁਸ਼ ਨਹੀਂ ਸਨ | ਕੁਝ ਸਮੇਂ ਬਾਅਦ ਹੀ ਉਨ੍ਹਾਂ ਨੇ ਰਾਜ ਰਾਣੀ 'ਤੇ ਪੇਕੇ ਘਰੋਂ ਹੋਰ ਦਾਜ ਲਿਆਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ | ਜਦੋਂ ਵਿਆਹੁਤਾ ਨੇ ਉਨ੍ਹਾਂ ਦੀਆਂ ਨਾਜਾਇਜ਼ ਮੰਗਾਂ ਨੂੰ ਪੂਰਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਤਾਂ ਪਤੀ, ਸੱਸ ਅਤੇ ਸਹੁਰੇ ਨੇ ਕੁੱਟਮਾਰ ਕੀਤੀ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ | ਏ.ਐੱਸ.ਆਈ.ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸ਼ਿਕਾਇਤ ਦੀ ਬਾਰੀਕੀ ਨਾਲ ਪੜਤਾਲ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਥਾਣਾ ਵੁਮੈਨ ਪੁਲਿਸ ਨੇ ਪੀੜਤਾ ਦੇ ਪਤੀ ਸਤਨਾਮ ਸਿੰਘ, ਸਹੁਰਾ ਜਗੀਰ ਸਿੰਘ ਅਤੇ ਸੱਸ ਪਿਆਰੋ ਬੀਬੀ ਦੇ ਖ਼ਿਲਾਫ਼ 406, 498-ਏ ਅਤੇ 506 ਬੀ.ਐੱਨ.ਐੱਸ. ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਅਤੇ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਐਸ. ਡੀ. ਓ. ਸਿਟੀ ਸਬ-ਡਵੀਜ਼ਨ ਖ਼ਿਲਾਫ਼ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਪਾਵਰਕਾਮ ਪੈਨਸ਼ਨ ਐਸੋਸੀਏਸ਼ਨ ਦੀ ਮਹੀਨੇ ਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।