25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਫ਼ਾਈ ਸੇਵਕਾਂ ਵਲੋਂ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 20-05-2026
ਮੁੱਦਕੀ, 19 ਮਈ (ਭਾਰਤ ਭੂਸ਼ਨ ਅਗਰਵਾਲ)-ਆਪਣੀਆਂ ਮੰਗਾਂ ਸਬੰਧੀ ਨਗਰ ਪੰਚਾਇਤ ਮੁੱਦਕੀ ਦੇ ਸਫ਼ਾਈ ਸੇਵਕਾਂ ਵਲੋਂ ਚੌਂਕੀ ਨਜ਼ਦੀਕ ਬੱਸ ਸਟੈਂਡ ਵਿਖੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਚੁੱਕ ਕੇ ਸੜਕ 'ਤੇ ਅਰਥੀ ਮਾਰਚ ਕੀਤਾ ਗਿਆ | ਨਾਅਰੇਬਾਜ਼ੀ ਅਤੇ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਸਾਡੇ ਕਰਮਚਾਰੀਆਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਕੰਟਰੈਕਟ ਮੁਲਾਜ਼ਮ ਰੈਗੂਲਰ ਕੀਤੇ ਜਾਣ, ਪੱਕੇ ਮੁਲਾਜ਼ਮਾਂ ਦੀਆਂ ਡੀ.ਏ.ਦੀਆਂ ਕਿਸ਼ਤਾਂ ਬਹਾਲ ਕੀਤੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਡੀਆਂ ਇਹ ਮੰਗਾਂ ਨਾ ਮੰਨੇ ਜਾਣ ਕਾਰਨ ਅੱਜ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਜਾ ਰਿਹਾ ਹੈ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਅਤੇ ਆਪਣੀ ਯੂਨੀਅਨ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਰਾਜਨੀਤਿਕ ਨੁਕਸਾਨ ਝੱਲਣਾ ਪਵੇਗਾ | ਇਸ ਮੌਕੇ ਸਤਪਾਲ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ, ਪੋਮਸ਼ ਕੁਮਾਰ, ਰਾਕੇਸ਼ ਕੁਮਾਰ, ਜਸਕਰਨ ਸਿੰਘ, ਦੀਪਕ, ਲੀਲੂ ਰਾਮ, ਮੁਲਖ ਰਾਜ, ਸੁਨੀਲ ਕੁਮਾਰ, ਰਾਹੁਲ, ਅਸ਼ੋਕ, ਗੁਰਮੇਲ ਸਿੰਘ, ਪ੍ਰਦੀਪ ਸਿੰਘ, ਰਾਜੇਸ਼, ਸੁਰੇਸ਼, ਸੁਨੀਲ, ਗੁਰਮੇਲ ਸਿੰਘ, ਅੰਗਰੇਜ਼ ਸਿੰਘ ਬਰਾੜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਮਲਾ ਆਰਤੀ ਢੀਂਗੜਾ ਦੇ ਕਾਗਜ਼ ਰੱਦ ਕਰਨ ਦਾ ਅਗਲੀ ਖ਼ਬਰ ਨਗਰ ਕੌਂਸਲ ਜ਼ੀਰਾ ਦੇ 17 ਵਾਰਡਾਂ ਤੋਂ 119 ਵਿਚੋਂ 8 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।