25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਅੱਤ ਦੀ ਗਰਮੀ 'ਚ ਬਿਜਲੀ ਕੱਟਾਂ ਨੇ ਲੋਕਾਂ ਨੂੰ ਕੀਤਾ ਪਰੇਸ਼ਾਨ

ਅਜੀਤ ਡੈਸਕ 20-05-2026
ਗੁਰੂਹਰਸਹਾਏ, 19 ਮਈ (ਕਪਿਲ ਕੰਧਾਰੀ)-ਇਕ ਪਾਸੇ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ, ਉੱਥੇ ਹੀ ਬਿਜਲੀ ਮਹਿਕਮੇ ਵਲੋਂ ਲਗਾਤਾਰ ਲਗਾਏ ਜਾ ਰਹੇ ਪਾਵਰ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ | ਦਿਨ ਅਤੇ ਰਾਤ ਸਮੇਂ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਬਜ਼ੁਰਗਾਂ, ਅÏਰਤਾਂ ਅਤੇ ਬੱਚਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਬਿਜਲੀ ਮਹਿਕਮੇ ਵਲੋਂ ਦਿਨ ਦੌਰਾਨ ਤਾਂ ਕੱਟ ਲਗਾਏ ਹੀ ਜਾਂਦੇ ਹਨ, ਪਰ ਰਾਤ ਸਮੇਂ ਵੀ ਲੰਬੇ ਪਾਵਰ ਕੱਟ ਲਗਾ ਕੇ ਲੋਕਾਂ ਦੀ ਨੀਂਦ ਖ਼ਰਾਬ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਾਵਰ ਕੱਟਾਂ ਦੀ ਜਾਣਕਾਰੀ ਦੇਣ ਲਈ ਬਿਜਲੀ ਮਹਿਕਮੇ ਵਲੋਂ ਇਕ ਵਟਸਐਪ ਗਰੁੱਪ ਬਣਾਇਆ ਗਿਆ ਹੈ | ਜਿਸ ਵਿਚ ਪਹਿਲਾਂ ਕਰੀਬ ਦੋ ਘੰਟਿਆਂ ਲਈ ਕੱਟ ਲੱਗਣ ਦਾ ਸੁਨੇਹਾ ਪਾਇਆ ਜਾਂਦਾ ਹੈ, ਪਰ ਜਦੋਂ ਉਹ ਸਮਾਂ ਖ਼ਤਮ ਹੋਣ ਲੱਗਦਾ ਹੈ ਤਾਂ ਫਿਰ ਇਕ ਹੋਰ ਸੁਨੇਹਾ ਪਾ ਕੇ ਕੱਟ ਦਾ ਸਮਾਂ ਵਧਾ ਦਿੱਤਾ ਜਾਂਦਾ ਹੈ | ਜੇਕਰ ਰਾਤ ਦੀ ਗੱਲ ਕੀਤੀ ਜਾਵੇ ਤਾਂ ਰਾਤ ਨੂੰ ਪਹਿਲਾਂ ਬਿਜਲੀ ਮਹਿਕਮੇ ਵਲੋਂ 12 ਵਜੇ ਤੱਕ ਪਾਵਰ ਕੱਟ ਦਾ ਸਮਾਂ ਪਾਇਆ ਗਿਆ ਸੀ ਉਸ ਤੋਂ ਬਾਅਦ ਉਨ੍ਹਾਂ ਵਲੋਂ ਵਧਾ ਕੇ ਰਾਤ ਦੇ 2.30 ਵਜੇ ਤੱਕ ਕਰ ਦਿੱਤਾ ਗਿਆ | ਦੁਕਾਨਦਾਰਾਂ ਨੇ ਦੱਸਿਆ ਕਿ ਉਹ ਸਾਰਾ ਦਿਨ ਮਿਹਨਤ ਕਰਕੇ ਰਾਤ ਸਮੇਂ ਆਰਾਮ ਕਰਨਾ ਚਾਹੁੰਦੇ ਹਨ ਪਰ ਲਗਾਤਾਰ ਬਿਜਲੀ ਕੱਟਾਂ ਕਾਰਨ ਉਨ੍ਹਾਂ ਦੀ ਨੀਂਦ ਪੂਰੀ ਨਹੀਂ ਹੁੰਦੀ | ਜਿਸ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਵੀ ਪੈਦਾ ਹੋ ਰਹੀਆਂ ਹਨ | ਉੱਥੇ ਹੀ ਅÏਰਤਾਂ ਨੇ ਦੱਸਿਆ ਕਿ ਬੱਚਿਆਂ ਨੇ ਸਵੇਰੇ ਸਕੂਲ ਜਾਣਾ ਹੁੰਦਾ ਹੈ, ਪਰ ਰਾਤ ਨੂੰ ਬਿਜਲੀ ਨਾ ਹੋਣ ਕਾਰਨ ਉਨ੍ਹਾਂ ਦੀ ਨੀਂਦ ਪੂਰੀ ਨਹੀਂ ਹੋ ਪਾਉਂਦੀ, ਜਿਸ ਨਾਲ ਬੱਚਿਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉੱਥੇ ਹੀ ਬਿਜਲੀ ਨਾ ਆਉਣ ਕਰਕੇ ਉਨ੍ਹਾਂ ਦੇ ਘਰ ਦੇ ਕੰਮਕਾਜ ਵੀ ਪ੍ਰਭਾਵਿਤ ਹੋ ਰਹੇ ਹਨ | ਸ਼ਹਿਰ ਵਾਸੀਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਹਕੀਕਤ ਇਹ ਹੈ ਕਿ ਕਈ ਇਲਾਕਿਆਂ ਵਿਚ ਲੋਕਾਂ ਨੂੰ ਦਿਨ ਦੌਰਾਨ ਸਿਰਫ਼ 5 ਤੋਂ 7 ਘੰਟੇ ਹੀ ਬਿਜਲੀ ਮਿਲ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਬਿਜਲੀ ਸਪਲਾਈ ਵਿਚ ਸੁਧਾਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਗਰਮੀ ਦੇ ਮੌਸਮ ਵਿਚ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਕਾਨੂੰਨੀ ਨਿਯਮਾਂ ਦੇ ਬਾਵਜੂਦ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਅਗਲੀ ਖ਼ਬਰ ਮਾਮਲਾ ਆਰਤੀ ਢੀਂਗੜਾ ਦੇ ਕਾਗਜ਼ ਰੱਦ ਕਰਨ ਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।