ਫਿਰੋਜ਼ਪੁਰ, 19 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 1 ਵਿਚ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ | ਭਾਰਤੀ ਜਨਤਾ ਪਾਰਟੀ ਵਲੋਂ ਵਾਰਡ ਨੰਬਰ 1 ਤੋਂ ਉਮੀਦਵਾਰ ਸੀਤਾ ਪਤਨੀ ਮਹਿੰਦਰ ਵਲੋਂ ਲੋਕਾਂ ਨਾਲ ਸੰਪਰਕ ਕਰਕੇ ਆਪਣੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ ਜਾ ਰਹੀ ਹੈ | ਉਮੀਦਵਾਰ ਸੀਤਾ ਨੇ ਕਿਹਾ ਕਿ ਉਹ ਵਾਰਡ ਦੇ ਵਿਕਾਸ, ਸਫ਼ਾਈ, ਸੀਵਰੇਜ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਲੋਕ ਭਲਾਈ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਵਾਰਡ ਦੇ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਕਮਲ ਦੇ ਫੁੱਲ ਵਾਲੇ ਨਿਸ਼ਾਨ 'ਤੇ ਮੋਹਰ ਲਗਾ ਕੇ ਭਾਰੀ ਬਹੁਮਤ ਨਾਲ ਕਾਮਯਾਬ ਬਣਾਇਆ ਜਾਵੇ | ਉਹਨਾਂ ਕਿਹਾ ਕਿ ਜੋ ਵਿਕਾਸ ਆਪ ਸਰਕਾਰ ਵੱਲੋਂ ਨਹੀਂ ਕੀਤੇ ਗਏ ਉਹ ਪਾਰਟੀ ਜਨਤਾ ਪਾਰਟੀ ਵਲੋਂ ਜਿੱਤ ਹਾਸਲ ਕਰਕੇ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਇਸ ਮੌਕੇ ਸਮਰਥਕਾਂ ਵਲੋਂ ਵੀ ਘਰ-ਘਰ ਜਾ ਕੇ ਕਮਲ ਦੇ ਫੁੱਲ ਦੇ ਝੰਡੇ ਫੜ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਮਨਮੀਤ ਸਿੰਘ ਕਲਸੀ, ਰਸ਼ਪਾਲ ਸਿੰਘ ਕਲਸੀ, ਬਲਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਗੋਪੀ ਆਦਿ ਹਾਜ਼ਰ ਸਨ |