26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਅਜੀਤ ਡੈਸਕ 20-05-2026
ਜ਼ੀਰਾ, 19 ਮਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਮੰਡੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਅਤੇ ਪੰਜਾਬ ਮੰਡੀ ਬੋਰਡ ਵਰਕਰ ਯੂਨੀਅਨ ਅਤੇ ਜੁਆਇੰਟ ਐਕਸ਼ਨ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਮੰਡੀ ਬੋਰਡ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਕੀਤੀ ਗਈ | ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਅਹੁਦੇਦਾਰ ਸ਼ਾਮਿਲ ਹੋਏ | ਇਸ ਮੀਟਿੰਗ ਸਬੰਧੀ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਅੰਗਰੇਜ਼ ਸਿੰਘ ਅਟਵਾਲ ਪੰਜਾਬ ਕੈਸ਼ੀਅਰ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਕਿ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ 18% ਅਤੇ 01-01- 2016 ਤੋਂ ਹੁਣ ਤੱਕ ਡੀਏ ਦੀਆਂ ਕਿਸ਼ਤਾਂ ਦੇ ਬਕਾਏ ਦੇਣ ਮੰਡੀ ਬੋਰਡ ਤੋਂ ਰਿਟਾਇਰ ਹੋਏ ਕਰਮਚਾਰੀਆਂ ਦੀ ਪੈਨਸ਼ਨਾਂ ਪਹਿਲਾਂ ਦੀ ਤਰ੍ਹਾਂ ਪੰਜਾਬ ਮੰਡੀ ਬੋਰਡ ਵਲੋਂ ਦਿੱਤੀਆਂ ਜਾਣ ਇਸ ਤੋਂ ਇਲਾਵਾ ਕਰਮਚਾਰੀਆਂ ਦੀ ਐਲ.ਟੀ.ਸੀ ਦਾ ਬਕਾਇਆ ਮੈਡੀਕਲ ਬਿੱਲਾਂ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ ਸੁਪਰਵਾਈਜ਼ਰ ਪੰਪ ਆਪਰੇਟਰ ਪਲੰਬਰ ਇਲੈਕਟਰੀਸ਼ਨ ਆਦਿ ਪਲੰਬਰ ਦੀ ਸਰਵਿਸ ਦਾ ਕੋਟਾ 15 ਸਾਲ ਤੋਂ ਘਟਾ ਕੇ 10 ਸਾਲ ਕੀਤਾ ਜਾਵੇ ਅਤੇ ਪੰਜਾਬ ਮੰਡੀ ਬੋਰਡ ਵਿੱਚ ਵੱਖ-ਵੱਖ ਕੈਟਾਗਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਦੀ ਸਿੱਧੀ ਭਰਤੀ ਕੀਤੀ ਜਾਵੇ | ਇਸ ਮੌਕੇ ਮੀਟਿੰਗ ਵਿਚ ਸੌਦਾਗਰ ਸਿੰਘ ਸਰਪ੍ਰਸਤ, ਹਰਦੇਵ ਸਿੰਘ ਸੰਧੂ ਪ੍ਰਧਾਨ, ਗੁਰਚਰਨ ਸਿੰਘ ਬੁੱਟਰ ਜਰਨਲ ਸਕੱਤਰ, ਬਲਜੀਤ ਸਿੰਘ ਗਰੇਵਾਲ, ਸਤਨਾਮ ਸਿੰਘ ਵਾਈਸ ਪ੍ਰਧਾਨ, ਰਜੇਸ਼ ਚਾਵਲਾ ਫਰੀਦਕੋਟ, ਰੇਸ਼ਮ ਸਿੰਘ ਭੁੱਲਰ, ਦੀਪਕ ਸ਼ਰਮਾ ਚੰਡੀਗੜ੍ਹ, ਮਹਿੰਦਰ ਸਿੰਘ ਫ਼ਿਰੋਜ਼ਪੁਰ, ਰਜਿੰਦਰ ਕੁਮਾਰ ਭੋਲਾ ਮੁਕਤਸਰ ਸਾਹਿਬ, ਬਲਦੇਵ ਸਿੰਘ ਮਾਨਸਾ, ਮਨਜੀਤ ਸਿੰਘ ਧਾਲੀਵਾਲ, ਕਸ਼ਮੀਰੀ ਲਾਲ, ਗੁਰਪ੍ਰੀਤ ਸਿੰਘ ਸੰਧੂ, ਸੁਖਵਿੰਦਰ ਸਿੰਘ ਅੰਮਿ੍ਤਸਰ ,ਜਗਜੀਤ ਸਿੰਘ ਆਦਿ ਪੰਜਾਬ ਪੱਧਰੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਬਗ਼ਦਾਦੀ ਗੇਟ ਦੀਆਂ ਗਲੀਆਂ 'ਚ ਮੋਹਿਤ ਢਲ ਨੇ ਚੋਣ ਪ੍ਰਚਾਰ ਕੀਤਾ ਤੇਜ਼ ਅਗਲੀ ਖ਼ਬਰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਅਤੇ ਉਜਾਲਾ ਸਿਗਨਸ ਵਲੋਂ ਦਿਲ ਦੇ ਰੋਗਾਂ ਸਬੰਧੀ ਮੁਫਤ ਚੈੱਕਅਪ ਕੈਂਪ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।