26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਬਗ਼ਦਾਦੀ ਗੇਟ ਦੀਆਂ ਗਲੀਆਂ 'ਚ ਮੋਹਿਤ ਢਲ ਨੇ ਚੋਣ ਪ੍ਰਚਾਰ ਕੀਤਾ ਤੇਜ਼

ਅਜੀਤ ਡੈਸਕ 20-05-2026
ਫਿਰੋਜ਼ਪੁਰ, 19 ਮਈ(ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 16 ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮੋਹਿਤ ਢਲ ਵਲੋਂ ਚੋਣ ਪ੍ਰਚਾਰ ਮੁਹਿੰਮ ਦੀ ਰਫ਼ਤਾਰ ਤੇਜ਼ ਕੀਤੀ ਗਈ | ਅੰਦਰੂਨੀ ਬਗਦਾਦੀ ਗੇਟ ਦੀਆਂ ਗਲੀਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਕਾਸ ਮਨੋਰਥ ਨੂੰ ਜਨਤਾ ਤੱਕ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਾਰਡ ਦੇ ਲੋਕਾਂ ਵਲੋਂ ਮੋਹਿਤ ਢੱਲ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਵਿਕਾਸ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਦੇ ਨਾਲ ਜੁੜ ਰਹੇ ਹਨ | ਇਸ ਦੌਰਾਨ ਹੋਈਆਂ ਮੀਟਿੰਗਾਂ ਵਿਚ ਸਾਬਕਾ ਐਮ.ਸੀ ਪਰਮਿੰਦਰ ਸਿੰਘ ਪਿੰਟੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਵਿਕਾਸ ਅਤੇ ਲੋਕ ਸੇਵਾ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਵਾਰਡ ਨੰਬਰ 16 ਨੂੰ ਨਵੀਂ ਦਿਸ਼ਾ ਦੇਣ ਲਈ ਮੋਹਿਤ ਢਲ ਨੂੰ ਭਾਰੀ ਬਹੁਮਤ ਨਾਲ ਜਿਤਾਉਣਾ ਜ਼ਰੂਰੀ ਹੈ | ਇਸ ਮੌਕੇ ਸੌਰਵ ਢਲ, ਰੰਜਨ ਢਲ, ਨਰਿੰਦਰ ਬਿੱਟੂ, ਬਲਦੇਵ ਸਿੰਘ, ਜਗਦੀਪ ਸਿੰਘ ਸੱਗੂ, ਸੰਜੀਵ ਕੁਮਾਰ, ਕਟਾਰੀਆ ਸਾਹਿਬ, ਤਰੁਣ ਪਾਇਲਟ, ਹੇਮਤ ਢਲ, ਡਾ. ਸੀ.ਵੀ. ਢਲ, ਸ੍ਰੀ ਰਮੇਸ਼ ਢਲ, ਡਾ. ਸੌਰਭ ਢਲ, ਸਤਪਾਲ ਢਲ ਅਤੇ ਕਿ੍ਸ਼ਨ ਢਲ ਸਮੇਤ ਕਈ ਭਾਰਤੀ ਜਨਤਾ ਪਾਰਟੀ ਦੇ ਸਮਰਥਕ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 6 ਤੋਂ ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ ਨੇ ਵਿੱਢੀ ਚੋਣ ਮੁਹਿੰਮ ਅਗਲੀ ਖ਼ਬਰ ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।