ਵਾਰਡ ਨੰਬਰ 6 ਤੋਂ ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ ਨੇ ਵਿੱਢੀ ਚੋਣ ਮੁਹਿੰਮ
ਅਜੀਤ ਡੈਸਕ
20-05-2026
ਜ਼ੀਰਾ, 19 ਮਈ (ਪ੍ਰਤਾਪ ਸਿੰਘ ਹੀਰਾ)-ਨਗਰ ਕੌਂਸਲ ਜ਼ੀਰਾ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਚਰਨ ਸੀਮਾ 'ਤੇ ਹਨ | ਇਸੇ ਤਹਿਤ ਵਾਰਡ ਨੰਬਰ 6 ਤੋਂ ਨਗਰ ਕੌਂਸਲਰ ਦੇ ਅਹੁਦੇ ਲਈ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵਾਰਡ ਵਿਚ ਤੂਫ਼ਾਨੀ ਦੌਰੇ ਸ਼ੁਰੂ ਕਰ ਦਿੱਤੇ ਗਏ ਹਨ | ਅੱਜ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚ ਕੀਤੀਆਂ ਗਈਆਂ ਚੋਣ ਮੀਟਿੰਗਾਂ ਦੌਰਾਨ ਵਾਰਡ ਵਾਸੀਆਂ ਵਲੋਂ ਕਾਕਾ ਜ਼ੈਲਦਾਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਵੀ ਦਿੱਤਾ | ਮੀਟਿੰਗਾਂ ਦੌਰਾਨ ਵਾਰਡ ਨੰਬਰ 6 ਦੇ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਾਕਾ ਜ਼ੈਲਦਾਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਸਿਆਸਤ ਕਰਨਾ ਨਹੀਂ ਸਗੋਂ ਵਾਰਡ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਬੁਨਿਆਦੀ ਮੁਸ਼ਕਲਾਂ ਨੂੰ ਹੱਲ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਵਾਰਡ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਅਤੇ ਪੱਕੀਆਂ ਗਲੀਆਂ-ਨਾਲੀਆਂ ਦਾ ਪ੍ਰਬੰਧ ਕਰਨਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਹੋਵੇਗੀ | ਕਾਕਾ ਜੈਲਦਾਰ ਨੇ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਵਾਰਡ ਦੇ ਸੂਝਵਾਨ ਵੋਟਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਝੱਤਰਾ ਰੋਡ ਜ਼ੀਰਾ ਰੋਡ ਨੂੰ ਪਹਿਲ ਦੇ ਅਧਾਰ 'ਤੇ ਬਣਾਇਆ ਜਾਵੇਗਾ ਅਤੇ ਬਿਨਾਂ ਕਿਸੇ ਪੱਖਪਾਤ ਦੇ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ ਅਤੇ ਵਾਰਡ ਨੰਬਰ 6 ਨੂੰ ਜ਼ੀਰਾ ਦਾ ਸਭ ਤੋਂ ਨਮੂਨੇ ਦਾ ਵਾਰਡ ਬਣਾਉਣਗੇ | ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣਾਂ ਅਤੇ ਭਾਰੀ ਗਿਣਤੀ ਵਿਚ ਹਾਜ਼ਰ ਨੌਜਵਾਨਾਂ ਨੇ ਕਾਕਾ ਜ਼ੈਲਦਾਰ ਦੀ ਬੇਦਾਗ਼ ਸ਼ਖ਼ਸੀਅਤ ਅਤੇ ਸਮਾਜਿਕ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਚੋਣ ਪ੍ਰਚਾਰ ਦੌਰਾਨ ਇਲਾਕੇ ਦੇ ਕਈ ਪ੍ਰਮੁੱਖ ਆਗੂਆਂ ਤੋਂ ਇਲਾਵਾ ਨੌਜਵਾਨ ਅਤੇ ਮਹਿਲਾਵਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਜਿਨ੍ਹਾਂ ਨੇ ਘਰ-ਘਰ ਜਾ ਕੇ ਪਿ੍ਤਪਾਲ ਸਿੰਘ ਕਾਕਾ ਜੈਲਦਾਰ ਦੇ ਪੱਖ ਵਿੱਚ ਵੋਟਾਂ ਮੰਗੀਆਂ