27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਤੇਜ਼ ਹਨੇਰੀ ਦੇ ਕਹਿਰ ਤੋਂ ਬਾਅਦ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਲਾਜ ਦੌਰਾਨ ਇੱਕ ਦੀ ਮੌਤ

ਅਜੀਤ ਡੈਸਕ 20-05-2026
ਫਿਰੋਜ਼ਪੁਰ, 19 ਮਈ(ਸੁਖਵਿੰਦਰ ਸਿੰਘ)-ਪਿਛਲੇ ਦਿਨੀਂ ਸ਼ਹਿਰ ਦੇ ਗੋਲ ਬਾਗ਼ ਸੋਕੜ ਨਹਿਰ ਦੇ ਨਜ਼ਦੀਕ ਆਈ ਤੇਜ਼ ਹਨੇਰੀ ਦੌਰਾਨ ਮਰਗ ਵਾਲੇ ਘਰ ਵਿਚ ਅਫ਼ਸੋਸ ਕਰਨ ਬੈਠੇ ਰਿਸ਼ਤੇਦਾਰਾਂ 'ਤੇ ਬਨੇਰੇ ਦੀ ਕੰਧ ਅਤੇ ਲੋਹੇ ਦੀ ਗਰਿਲ ਡਿੱਗਣ ਕਾਰਨ ਗੰਭੀਰ ਜ਼ਖਮੀ ਹੋਏ ਚਾਰ ਵਿਅਕਤੀਆਂ ਵਿਚੋਂ ਇਕ ਓਮ ਪ੍ਰਕਾਸ਼ (40) ਦੀ ਇਲਾਜ ਦੌਰਾਨ ਮੌਤ ਹੋ ਜਾਣ ਨਾਲ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ | ਮਿ੍ਤਕ ਤਿੰਨ ਬੱਚਿਆਂ ਦਾ ਪਿਤਾ ਸੀ | ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਸੀ | ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ ਨਾਜ਼ੁਕ ਹੋਣ ਕਾਰਨ ਦੋ ਨੂੰ ਅੰਮਿ੍ਤਸਰ ਅਤੇ ਇਕ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਸੀ | ਓਮ ਪ੍ਰਕਾਸ਼ ਨੂੰ ਸ਼ਹਿਰ ਦੇ ਨਾਮੀ ਬਾਗ਼ੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ |
ਮਿ੍ਤਕ ਦੇ ਭਰਾ ਰਮੇਸ਼ ਕੁਮਾਰ ਨੇ ਦੱਸਿਆ ਕਿ ਦਿਨ ਵੇਲੇ ਜਦੋਂ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਰੀਜ਼ ਦੀ ਹਾਲਤ ਠੀਕ ਹੈ ਅਤੇ ਇਲਾਜ ਜਾਰੀ ਹੈ | ਪਰਿਵਾਰ ਨੂੰ ਪੈਸੇ ਜਮ੍ਹਾਂ ਕਰਵਾਉਣ ਲਈ ਵੀ ਕਿਹਾ ਗਿਆ, ਪਰ ਕੁਝ ਹੀ ਸਮੇਂ ਬਾਅਦ ਡਾਕਟਰਾਂ ਵਲੋਂ ਓਮ ਪ੍ਰਕਾਸ਼ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਗਿਆ | ਮਿ੍ਤਕ ਦੇ ਭਰਾ ਰਮੇਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਡਾਕਟਰਾਂ ਨੂੰ ਬੇਨਤੀ ਕੀਤੀ ਸੀ ਕਿ ਜੇ ਹਾਲਤ ਗੰਭੀਰ ਹੈ ਤਾਂ ਮਰੀਜ਼ ਨੂੰ ਕਿਸੇ ਵੱਡੇ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਜਾਵੇ, ਪਰ ਡਾਕਟਰਾਂ ਵਲੋਂ ਵਾਰ-ਵਾਰ ਇਹੀ ਕਿਹਾ ਗਿਆ ਕਿ Tਤੁਹਾਡਾ ਬੰਦਾ ਠੀਕ ਹੈ, ਤੁਸੀਂ ਪੈਸੇ ਜਮ੍ਹਾ ਕਰਵਾ ਦਿਓ | ਇਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਗ਼ੁੱਸੇ ਅਤੇ ਗ਼ਮ ਦਾ ਮਾਹੌਲ ਹੈ ਅਤੇ ਲੋਕਾਂ ਵਲੋਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਗੁਰੂਹਰਸਹਾਏ ਦੇ ਬੈਂਕਾਂ ਵਿਚ ਕੈਸ਼ ਦੀ ਕਮੀ ਕਰਕੇ ਲੋਕ ਹੋ ਰਹੇ ਹਨ ਖੱਜਲ-ਖ਼ੁਆਰ ਅਗਲੀ ਖ਼ਬਰ ਸ਼ਹਿਰ ਦੇ ਨਾਮੀ ਹਸਪਤਾਲ ਵਿਚ ਜ਼ੇਰੇ ਇਲਾਜ ਮਰੀਜ਼ ਦੀ ਮੌਤ ਹੋਣ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।