ਜ਼ੀਰਾ,19 ਮਈ (ਰਜਨੀਸ਼ ਕਥੂਰੀਆ)-ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਸਿੰਘ ਸੋਢੀਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਬਲਬੀਰ ਸਿੰਘ ਗਿੱਲ (85) ਦਾ ਦੇਹਾਂਤ ਹੋ ਗਿਆ | ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਬਲਾਕ ਸੰਮਤੀ ਜ਼ੀਰਾ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਵਿਰਕ, ਕਰਮਜੀਤ ਸਿੰਘ ਸੇਖੋਂ ਸਾਬਕਾ ਸਰਪੰਚ ਸਨੇਰ ਅਤੇ ਸ਼ਵਿੰਦਰ ਸਿੰਘ ਸਨੇਰ ਸਾਬਕਾ ਚੇਅਰਮੈਨ ਸਹਿਕਾਰੀ ਸਭਾ ਸਨੇਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |