ਜ਼ੀਰਾ, 19 ਮਈ (ਪ੍ਰਤਾਪ ਸਿੰਘ ਹੀਰਾ)-ਨੇੜਲੇ ਪਿੰਡ ਸ਼ਹਿਜ਼ਾਦਾ ਸੰਤ ਸਿੰਘ ਵਾਲਾ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰਮਾ ਮਹਿਤਾ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਦੇ ਸਾਇੰਸ ਗਰੁੱਪ ਵਿਚ ਕਿਰਨਜੋਤ ਕੌਰ ਨੇ 89% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਰਾਜਵੰਤ ਕੌਰ ਨੇ 88,8% ਨਾਲ ਦੂਜਾ ਅਤੇ ਹਰਮਨਦੀਪ ਕੌਰ ਨੇ 88,4% ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਕਮਰਸ ਗਰੁੱਪ ਵਿਚ ਐਸ਼ਵੀਰ ਕੌਰ ਨੇ 86% ਅੰਕ ਹਾਸਲ ਕਰਕੇ ਪਹਿਲਾ ਸਹਿਜਪ੍ਰੀਤ ਕੌਰ ਨੇ 82% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕਿਰਨਦੀਪ ਕੌਰ ਨੇ 81% ਅੰਕ ਪ੍ਰਾਪਤ ਕਰਕੇ ਤੀਸਰਾ ਅਸਥਾਨ ਹਾਸਿਲ ਕੀਤਾ | ਆਰਟਸ ਗਰੁੱਪ ਵਿਚ ਤਨਵੀਰ ਕੌਰ ਨੇ ਪਹਿਲਾ ਕਮਲਦੀਪ ਕੌਰ ਨੇ ਦੂਜਾ ਅਤੇ ਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਦਸਵੀਂ ਜਮਾਤ ਵਿੱਚ ਮੁਸਕਾਨ ਨੇ ਪਹਿਲਾ ਹਰਪ੍ਰੀਤ ਕੌਰ ਨੇ ਦੂਜਾ ਅਤੇ ਜੋਤੀ ਨੇ ਤੀਜਾ ਸਥਾਨ ਹਾਸਿਲ ਕੀਤਾ | ਅੱਠਵੀਂ ਜਮਾਤ ਵਿੱਚ ਸਾਨੀਆਂ ਨੇ ਪਹਿਲਾ ਸਥਾਨ ਸੁਖਮਨਦੀਪ ਕੌਰ ਨੇ ਦੂਜਾ ਅਤੇ ਐਲਸ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਹਨਾਂ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਰਮਾ ਮਹਿਤਾ ਨੇ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਪੜ੍ਹਾਈ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਸਵਿੰਦਰ ਸਿੰਘ, ਹਰਜਿੰਦਰ ਕੌਰ, ਸੰਦੀਪ ਕੌਰ, ਸਿਮਰਨਜੀਤ ਕੌਰ, ਦਵਿੰਦਰ ਸਿੰਘ, ਸੁਖਬੀਰ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੁਮਾਰ, ਅਕਸ਼ੇ ਅਰੋੜਾ, ਦਵਿੰਦਰ ਸਿੰਘ ਆਦਿ ਸਕੂਲ ਸਟਾਫ ਹਾਜ਼ਰ ਸਨ |