18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਫ਼ਾਈ ਸੇਵਕਾਂ 15ਵੇਂ ਦਿਨ ਨਗਰ ਪੰਚਾਇਤ ਦਫ਼ਤਰ ਮੂਹਰੇ ਕੀਤਾ ਰੋਸ ਮੁਜ਼ਾਹਰਾ

ਅਜੀਤ ਡੈਸਕ 21-05-2026
ਮੱਖੂ, 20 ਮਈ (ਵਰਿੰਦਰ ਮਨਚੰਦਾ)-ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਛੋੜ ਹੜਤਾਲ 'ਤੇ ਡਟੇ ਆ ਰਹੇ ਸਫ਼ਾਈ ਸੇਵਕਾਂ ਦੀ ਹੜਤਾਲ 15ਵੇਂ ਦਿਨ 'ਚ ਦਾਖ਼ਲ ਹੋ ਗਈ ਹੈ, ਜਿਸ ਦੇ ਚੱਲਦਿਆਂ ਸਫ਼ਾਈ ਸੇਵਕ ਯੂਨੀਅਨ ਮੱਖੂ ਦੇ ਪ੍ਰਧਾਨ ਰਾਜੂ ਮੇਟ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਵਲੋਂ ਨਗਰ ਪੰਚਾਇਤ ਮੱਖੂ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ | ਸਫ਼ਾਈ ਸੇਵਕਾਂ ਹੜਤਾਲ ਕੀਤੇ ਜਾਣ ਕਾਰਨ ਸ਼ਹਿਰ 'ਚ ਥਾਂ-ਥਾਂ ਗੰਦਗੀ ਦੇ ਢੇਰ ਲੱਗ ਰਹੇ ਹਨ, ਗਰਮੀ ਦੇ ਮੌਸਮ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ, ਪਰ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਜਾਪਦੀ | ਯੂਨੀਅਨ ਪ੍ਰਧਾਨ ਰਾਜੂ ਮੇਟ ਨੇ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਨੂੰ ਕੰਟਰੈਕਟ 'ਤੇ ਭਰਤੀ ਕਰਨ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ) ਨੂੰ ਤੁਰੰਤ ਬਹਾਲ ਕੀਤਾ ਜਾਵੇ, ਕੰਟਰੈਕਟ ਮੁਲਾਜ਼ਮਾਂ ਦਾ ਬਕਾਇਆ ਈ.ਪੀ.ਐੱਫ ਤੁਰੰਤ ਜਮਾਂ ਕਰਵਾਇਆ ਜਾਵੇ, ਰੈਗੂਲਰ ਮੁਲਾਜ਼ਮਾਂ ਨੂੰ ਡੀ.ਏ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕੀਤੀਆਂ ਜਾਣ, 2016 ਦੇ ਐਕਟ ਤਹਿਤ 3 ਸਾਲਾ ਪਾਲਿਸੀ ਲਾਗੂ ਕੀਤੀ ਜਾਵੇ ਅਤੇ 10 ਸਾਲਾ ਪਾਲਿਸੀ ਨੂੰ ਤੁਰੰਤ ਰੱਦ ਕੀਤਾ ਜਾਵੇ | ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ 'ਤੇ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦਾ, ਇਹ ਹੜਤਾਲ ਜਾਰੀ ਰਹੇਗੀ 'ਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਮੁਕੰਮਲ ਤੌਰ 'ਤੇ ਬੰਦ ਰੱਖੀ ਜਾਵੇਗੀ | ਇਸ ਦੌਰਾਨ ਹੋਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਵੇਗੀ |
ਪਿਛਲੀ ਖ਼ਬਰ ਖਾਦ ਲੈਣ ਗਏ ਕਿਸਾਨ ਦੀ ਮਜ਼ਦੂਰਾਂ ਵਲੋਂ ਕੁੱਟਮਾਰ ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਵਲੋਂ ਸੰਗਠਿਤ ਨਸ਼ਾ ਤਸਕਰੀ ਦੇ ਵੱਡੇ ਰੈਕਟ ਦਾ ਪਰਦਾਫਾਸ਼-ਤਿੰਨ ਮੁੱਖ ਨਸ਼ਾ ਤਸਕਰਾਂ ਨੂੰ ਕੀਤਾ ਗਿ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।