18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 32 'ਚ ਬੋਹੜ ਸਿੰਘ ਨੇ ਕਾਂਗਰਸ ਦੇ ਹੱਕ 'ਚ ਮੰਗਿਆ ਭਰਵਾਂ ਸਮਰਥਨ

ਅਜੀਤ ਡੈਸਕ 21-05-2026
ਫ਼ਿਰੋਜ਼ਪੁਰ, 20 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 32 ਵਿਚ ਕਾਂਗਰਸ ਪਾਰਟੀ ਦੇ ਐਮ.ਸੀ ਉਮੀਦਵਾਰ ਬੋਹੜ ਸਿੰਘ ਵਲੋਂ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਆਪਣੇ ਸਮਰਥਕਾਂ ਅਤੇ ਸਾਥੀਆਂ ਸਮੇਤ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ | ਚੋਣ ਪ੍ਰਚਾਰ ਦੌਰਾਨ ਬੋਹੜ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਵਿਕਾਸ ਦੀ ਰਾਜਨੀਤੀ ਕਰਦੀ ਆਈ ਹੈ | ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਮਈ ਨੂੰ ਪੰਜੇ ਦੇ ਨਿਸ਼ਾਨ 'ਤੇ ਮੋਹਰ ਲਗਾ ਕੇ ਕਾਂਗਰਸ ਪਾਰਟੀ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਵਾਰਡ ਨੰਬਰ 32 ਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ | ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਵੀ ਬੋਹੜ ਸਿੰਘ ਨੂੰ ਭਰਵਾਂ ਸਮਰਥਨ ਮਿਲਿਆ ਅਤੇ ਕਈ ਥਾਵਾਂ 'ਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੇ ਹੋਰ ਵੀ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 15 ਤੋਂ 'ਆਪ' ਉਮੀਦਵਾਰ ਕੁਲਵਿੰਦਰ ਕੌਰ ਭੁੱਲਰ ਦੇ ਹੱਕ ਵਿਚ ਬਲਾਕ ਸੰਮਤੀ ਮੈਂਬਰ ਸ਼ੰਕਰ ਕਟਾਰੀਆ ਨੇ ਮੰਗੀਆਂ... ਅਗਲੀ ਖ਼ਬਰ ਰਾਣਾ ਸੋਢੀ ਦੀ ਐਂਟਰੀ ਨਾਲ ਵਾਰਡ ਨੰਬਰ 2 'ਚ ਭਾਜਪਾ ਮੁਹਿੰਮ ਨੇ ਫੜਿਆ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।