15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਫ਼ੌਜੀ ਅੰਗਰੇਜ਼ ਸਿੰਘ ਅਟਵਾਲ ਨੇ ਪਹਿਲਵਾਨ ਲਈ ਮੰਗੀਆਂ ਵੋਟਾਂ

ਅਜੀਤ ਡੈਸਕ 24-05-2026
ਫਿਰੋਜ਼ਪੁਰ, 23 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 2 ਵਿਚ ਭਾਰਤੀ ਜਨਤਾ ਪਾਰਟੀ ਦਾ ਚੋਣ ਪ੍ਰਚਾਰ ਪੂਰੇ ਜੋਸ਼ ਨਾਲ ਜਾਰੀ ਹੈ | ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਮਜ਼ਦੂਰ ਸੈੱਲ ਅਤੇ ਰਾਏ ਸਿੱਖ ਕੌਮ ਦੇ ਕੌਮੀ ਪ੍ਰਧਾਨ ਫ਼ੌਜੀ ਅੰਗਰੇਜ਼ ਸਿੰਘ ਅਟਵਾਲ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਪਹਿਲਵਾਨ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ਕਮਲ ਦੇ ਫੁੱਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ 'ਤੇ ਵੀ ਤਿੱਖੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੀ ਹੈ | ਫ਼ੌਜੀ ਅੰਗਰੇਜ਼ ਸਿੰਘ ਅਟਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਇਸ ਵਾਰ ਇਕ ਨੌਜਵਾਨ, ਮਿਹਨਤੀ ਅਤੇ ਲੋਕਾਂ ਦੇ ਕੰਮ ਆਉਣ ਵਾਲੇ ਚਿਹਰੇ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀਆਂ ਹਨ, ਜਦਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ | ਉਨ੍ਹਾਂ ਕਿਹਾ ਕਿ ਇਸ ਵਾਰ ਵਾਰਡ ਨੰਬਰ 2 ਵਿਚ ਲੋਕ ਬਦਲਾਅ ਦੇ ਮੂਡ ਵਿਚ ਹਨ ਅਤੇ ਭਾਰਤੀ ਜਨਤਾ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ |
ਪਿਛਲੀ ਖ਼ਬਰ ਆਸ਼ੂ ਬਾਂਗੜ ਨੇ ਵਾਰਡ ਨੰਬਰ 09 'ਚ ਜਸਵਿੰਦਰ ਕੌਰ ਦੀ ਚੋਣ ਮੁਹਿੰਮ ਮਘਾਈ ਅਗਲੀ ਖ਼ਬਰ ਭਾਜਪਾ ਉਮੀਦਵਾਰ ਪੂਨਮ ਰਾਣੀ ਕੈਥ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।