18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਵਲੋਂ ਪਿੰਡ ਦਰਵੇਸ਼ੇ ਕੇ ਵਿਖੇ ਮੁਹਤਬਰਾਂ ਨਾਲ ਮੀਟਿੰਗ

ਅਜੀਤ ਡੈਸਕ 26-05-2026
ਫ਼ਿਰੋਜ਼ਪੁਰ, 25 ਮਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਨਜ਼ਦੀਕੀ ਪਿੰਡ ਦਰਵੇਸ਼ੇ ਕੇ (ਪ੍ਰੀਤਮ ਸਿੰਘ ਵਾਲਾ) ਵਿਖੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਡਾ.ਮੁਖ਼ਤਿਆਰ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਇੱਕਮੁੱਠ ਹੋ ਕੇ ਕੰਮ ਕਰਨ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਹਲਕਾ ਜਥੇਦਾਰ ਜਸਬੀਰ ਸਿੰਘ ਭੁੱਲਰ ਨੇ ਵਿਸ਼ਵਾਸ ਦੁਆਇਆ ਕਿ ਉਹ ਕਿਸਾਨੀ, ਸਿੱਖਿਆ, ਸੜਕਾਂ ਅਤੇ ਹੋਰ ਕੰਮਾਂ ਲਈ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਮੇਸ਼ਾ ਯਤਨਸ਼ੀਲ ਰਹਿਣਗੇ | ਜਸਪਾਲ ਸਿੰਘ ਸਰਪੰਚ ਨੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਕਿਰਨਦੀਪ ਸਿੰਘ ਪੱਲ੍ਹਾ, ਬਲਵਿੰਦਰ ਸਿੰਘ ਸੂਬਾ ਕਦੀਮ, ਜਸਪਾਲ ਸਿੰਘ ਖ਼ਾਨੇ ਕੇ ਅਹਿੱਲ, ਕੁਲਦੀਪ ਸਿੰਘ, ਦਰਸ਼ਨ ਸਿੰਘ ਅÏਲਖ, ਹਰਪਾਲ ਸਿੰਘ, ਸੁਖਦੇਵ ਸਿੰਘ, ਡੋਗਰ ਸਿੰਘ, ਕਸ਼ਮੀਰ ਸਿੰਘ, ਰਸ਼ਪਾਲ ਸਿੰਘ, ਬਾਬਾ ਇਕਬਾਲ ਸਿੰਘ, ਜਸਵਿੰਦਰ ਸਿੰਘ, ਸੇਵਾ ਸਿੰਘ, ਮੱਘਰ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ 'ਤੇ ਮੇਜਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 2 ਦੇ ਲੋਕ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ-ਪਰਮਜੀਤ ਸਿੰਘ ਕਲਸੀ ਅਗਲੀ ਖ਼ਬਰ ਪੇਂਡੂ ਸੜਕਾਂ ਦੀਆਂ ਬਰਮਾਂ ਨਾ ਹੋਣ ਕਾਰਨ ਵਾਹਨ ਹੋ ਰਹੇ ਹਾਦਸਿਆਂ ਦਾ ਸ਼ਿਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।