15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਅਜੀਤ ਡੈਸਕ 29-05-2026
ਗੁਰੂਹਰਸਹਾਏ, 28 ਮਈ (ਕਪਿਲ ਕੰਧਾਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਦਾਣਾ ਮੰਡੀ ਵਿਖੇ ਸਥਿਤ ਐਸੋਸੀਏਸ਼ਨ ਦੇ ਦਫ਼ਤਰ ਵਿਚ ਕਰਵਾਈ ਗਈ | ਇਸ ਮੀਟਿੰਗ ਵਿਚ ਸੀਨੀਅਰ ਅਤੇ ਜੂਨੀਅਰ ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਸੰਗਠਨ ਨਾਲ ਸਬੰਧਿਤ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਡਾ. ਦਰਸ਼ਨ ਸਿੰਘ ਨੇ ਸਟੇਜ ਸਕੱਤਰ ਵਜੋਂ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਰੇ ਸਾਥੀਆਂ ਨੂੰ ਸਾਫ਼-ਸੁਥਰੀ ਅਤੇ ਇਮਾਨਦਾਰੀ ਦੇ ਨਾਲ ਪ੍ਰੈਕਟਿਸ ਕਰਨ ਲਈ ਪ੍ਰੇਰਿਤ ਕੀਤਾ | ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ 'ਤੇ ਬਲਾਕ ਕੈਸ਼ੀਅਰ ਡਾ. ਰਾਜ ਕਰਨ ਨੇ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸਾਰੇ ਮੈਂਬਰਾਂ ਨੂੰ ਹਰ ਮਹੀਨੇ ਹੋਣ ਵਾਲੀਆਂ ਮੀਟਿੰਗਾਂ ਵਿਚ ਨਿਯਮਿਤ ਤੌਰ 'ਤੇ ਹਾਜ਼ਰੀ ਲਗਾਉਣ ਦੀ ਅਪੀਲ ਕੀਤੀ | ਮੀਟਿੰਗ ਦੇ ਅੰਤ ਵਿਚ ਬਲਾਕ ਪ੍ਰਧਾਨ ਡਾ. ਪੂਰਨ ਸਿੰਘ ਨੇ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਿੱਖੀ ਗਰਮੀ ਦੇ ਬਾਵਜੂਦ ਲਗਭਗ 80 ਸਾਥੀਆਂ ਦੀ ਹਾਜ਼ਰੀ ਸੰਗਠਨ ਦੀ ਏਕਤਾ ਨੂੰ ਦਰਸਾਉਂਦੀ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲਿਆਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਦਿਨ-ਰਾਤ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਵੀ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਮਰੀਜ਼ਾਂ ਦੀ ਸੇਵਾ ਵਿਚ ਡਟੇ ਰਹੇ | ਇਸ ਲਈ ਸਰਕਾਰ ਵਲੋਂ ਉਨ੍ਹਾਂ ਨੂੰ 6 ਮਹੀਨੇ ਦੀ ਟਰੇਨਿੰਗ ਦੇ ਕੇ ਪ੍ਰਮਾਣ ਪੱਤਰ ਜਾਰੀ ਕੀਤਾ ਜਾਣਾ ਚਾਹੀਦਾ ਹੈ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਨਗਰ ਕੌਂਸਲ 'ਚ ਕਿਸ ਪਾਰਟੀ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ ਅਗਲੀ ਖ਼ਬਰ ਫੱਕ ਘੁਟਾਲਾ ਵਿਰੋਧੀ ਸੰਘਰਸ਼ ਕਮੇਟੀ ਵਲੋਂ ਥਾਣੇ ਦੇ ਅੰਦਰ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।