14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਖੱਤਰੀ ਵੈੱਲਫੇਅਰ ਸਭਾ ਦੇ ਦਫ਼ਤਰ ਪਹੁੰਚੇ ਭਾਜਪਾ ਯੁਵਾ ਮੋਰਚਾ ਦੇ ਆਗੂ ਅਭਿਸ਼ੇਕ ਧਵਨ

ਅਜੀਤ ਡੈਸਕ 29-05-2026
ਫ਼ਿਰੋਜ਼ਪੁਰ, 28 ਮਈ (ਕੁਲਬੀਰ ਸਿੰਘ ਸੋਢੀ)-ਸਮਾਜ ਸੇਵੀ ਕਾਰਜਾਂ ਵਿਚ ਮੋਹਰੀ ਹੋ ਵਡਮੁੱਲਾ ਯੋਗਦਾਨ ਨਿਭਾ ਰਹੀ ਸੰਸਥਾ ਖੱਤਰੀ ਵੈਲਫੇਅਰ ਸਭਾ ਦੇ ਦਫ਼ਤਰ ਵਿਖੇ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਭਿਸ਼ੇਕ ਧਵਨ ਪਹੁੰਚੇ | ਜਿੱਥੇ ਖੱਤਰੀ ਸਭਾ ਦੇ ਅਹੁਦੇਦਾਰਾਂ ਵਲੋਂ ਸਿਰੋਪਾ ਤੇ ਹਾਰ ਪਾ ਨਿੱਘਾ ਸਵਾਗਤ ਕੀਤਾ ਗਿਆ | ਖੱਤਰੀ ਵੈਲਫੇਅਰ ਸਭਾ ਦੇ ਪ੍ਰਧਾਨ ਦਵਿੰਦਰ ਧਵਨ, ਚੇਅਰਮੈਨ ਪਵਨ ਭੰਡਾਰੀ ਵਾਈਸ ਚੇਅਰਮੈਨ ਤਰਸੇਮ ਬੇਦੀ ਨੇ ਸਭਾ ਵਲੋਂ ਕੀਤੇ ਜਾ ਰਹੇ ਵੱਖ-ਵੱਖ ਸਮਾਜ ਭਲਾਈ ਅਤੇ ਸੇਵਾ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਭਾ ਜਿੱਥੇ ਨਿਰੰਤਰ ਸਮਾਜ ਦੇ ਲੋੜਵੰਦ ਵਰਗਾਂ ਦੀ ਮਦਦ ਲਈ ਕਾਰਜਸ਼ੀਲ ਹੈ | ਉੱਥੇ ਹੀ ਵਾਤਾਵਰਣ ਦੀ ਸ਼ੁੱਧਤਾ ਲਈ ਸਭਾ ਵਲੋਂ ਬੂਟੇ ਲਗਾਏ ਜਾ ਰਹੇ ਹਨ | ਭਾਜਪਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਅਭਿਸ਼ੇਕ ਧਵਨ ਨੇ ਖੱਤਰੀ ਸਭਾ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਅਹੁਦੇਦਾਰਾਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਜੋ ਮੰਗਾਂ ਸਭਾ ਦੇ ਅਹੁਦੇਦਾਰਾਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਹਨ | ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸਮਾਜ ਸੇਵਾ ਦੇ ਇਨ੍ਹਾਂ ਕਾਰਜਾਂ ਨੂੰ ਹੋਰ ਵੱਡੇ ਪੱਧਰ 'ਤੇ ਲਿਜਾਇਆ ਜਾ ਸਕੇ | ਇਸ ਮੌਕੇ ਸਭਾ ਦੇ ਕਈ ਹੋਰ ਪ੍ਰਮੁੱਖ ਮੈਂਬਰ ਕੁਲਦੀਪ ਮੈਣੀ, ਪ੍ਰਵੀਨ ਤਲਵਾਰ, ਅਵਤਾਰ ਭੋਲਾ, ਨਰੇਸ਼ ਬੇਰੀ, ਸੰਜੀਵ ਨੰਦਾ, ਪ੍ਰਸ਼ੋਤਮ ਲਾਲ ਮਹਿਤਾ, ਸ਼ਵਿੰਦਰ ਮਲਹੋਤਰਾ, ਮਨੀਸ਼ ਮਹਿਤਾ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਸਮਾਗਮ ਅਗਲੀ ਖ਼ਬਰ ਸਿਮਰਨਜੀਤ ਸਿੰਘ ਜਟਾਣਾ 'ਆਪ' ਨਸ਼ਾ ਮੁਕਤੀ ਮੋਰਚਾ ਫ਼ਿਰੋਜ਼ਪੁਰ ਦੇ ਵਾਈਸ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।