05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਾਰਡ ਨੰਬਰ 13 'ਚ ਰੀਤਾ ਰਾਣੀ ਦੀ ਇਤਿਹਾਸਕ ਜਿੱਤ, 908 ਵੋਟਾਂ ਨਾਲ ਕਾਂਗਰਸ ਦਾ ਝੰਡਾ ਬੁਲੰਦ

ਅਜੀਤ ਡੈਸਕ 30-05-2026
ਫਿਰੋਜ਼ਪੁਰ, 29 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 13 ਤੋਂ ਕਾਂਗਰਸ ਦੀ ਉਮੀਦਵਾਰ ਰੀਤਾ ਰਾਣੀ ਨੇ 908 ਵੋਟਾਂ ਨਾਲ ਸ਼ਾਨਦਾਰ ਅਤੇ ਇੱਕਤਰਫ਼ਾ ਜਿੱਤ ਦਰਜ ਕਰਦਿਆਂ ਵਿਰੋਧੀ ਧਿਰਾਂ ਨੂੰ ਕਰਾਰੀ ਮਾਤ ਦਿੱਤੀ | ਇਸ ਵੱਡੀ ਜਿੱਤ ਨਾਲ ਕਾਂਗਰਸ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਸਮਰਥਕਾਂ ਵੱਲੋਂ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ ਗਿਆ | ਰੀਤਾ ਰਾਣੀ ਨੂੰ ਚੋਣ ਮੈਦਾਨ ਵਿਚ ਨਗਰ ਕੌਂਸਲ ਦੇ ਪ੍ਰਧਾਨ ਰਿੰਕੂ ਗਰੋਵਰ ਵੱਲੋਂ ਉਤਾਰਿਆ ਗਿਆ ਸੀ ਅਤੇ ਲੋਕਾਂ ਨੇ ਉਨ੍ਹਾਂ ਦੇ ਪਰਿਵਾਰ ਦੀ ਪਿਛਲੇ ਸਮੇਂ ਦੌਰਾਨ ਕੀਤੀ ਗਈ ਸੇਵਾ 'ਤੇ ਮੋਹਰ ਲਗਾਉਂਦਿਆਂ ਭਾਰੀ ਬਹੁਮਤ ਨਾਲ ਜਿੱਤ ਦਿਵਾਈ | ਜਿੱਤ ਦੀ ਖ਼ਬਰ ਮਿਲਦੇ ਹੀ ਵਾਰਡ ਵਿਚ ਲੱਡੂ ਵੰਡੇ ਗਏ ਅਤੇ ਸਮਰਥਕਾਂ ਵਲੋਂ ਨੱਚ-ਗਾ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਵਿਕਾਸ ਲਈ ਖੜੀ ਰਹੀ ਹੈ ਅਤੇ ਲੋਕਾਂ ਨੇ ਇਕ ਵਾਰ ਫਿਰ ਕਾਂਗਰਸ ਦੀ ਨੀਤੀਆਂ 'ਤੇ ਭਰੋਸਾ ਜਤਾਇਆ ਹੈ | ਉਨ੍ਹਾਂ ਕਿਹਾ ਕਿ ਰਿੰਕੂ ਗਰੋਵਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਪਿਛਲੇ ਪੰਜ ਸਾਲਾਂ ਤੋਂ ਲੋਕਾਂ ਦੀ ਨਿਰੰਤਰ ਸੇਵਾ ਕੀਤੀ ਜਾ ਰਹੀ ਸੀ | ਜਿਸ ਦਾ ਨਤੀਜਾ ਅੱਜ ਇਸ ਵੱਡੀ ਜਿੱਤ ਦੇ ਰੂਪ ਵਿੱਚ ਸਾਹਮਣੇ ਆਇਆ ਹੈ | ਉੱਧਰ ਨਗਰ ਕੌਂਸਲ ਪ੍ਰਧਾਨ ਰਿੰਕੂ ਗਰੋਵਰ ਨੇ ਕਿਹਾ ਕਿ ਲੋਕਾਂ ਨੇ ਜੋ ਪਿਆਰ ਅਤੇ ਭਰੋਸਾ ਉਨ੍ਹਾਂ ਦੇ ਪਰਿਵਾਰ 'ਤੇ ਜਤਾਇਆ ਹੈ | ਉਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ Tਲੋਕਾਂ ਨੇ ਆਪਣੇ ਨਿਮਾਣੇ ਭਰਾ ਦਾ ਮਾਣ ਰੱਖਿਆ ਹੈ ਅਤੇ ਅਸੀਂ ਪਹਿਲਾਂ ਦੀ ਤਰ੍ਹਾਂ ਹੀ ਲੋਕਾਂ ਦੀ ਸੇਵਾ ਵਿੱਚ ਦਿਨ-ਰਾਤ ਹਾਜ਼ਰ ਰਹਾਂਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਵਾਰਡ ਨੰਬਰ 13 ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹਰ ਵਰਗ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |
ਪਿਛਲੀ ਖ਼ਬਰ -ਨਗਰ ਕੌਂਸਲ ਚੋਣਾਂ ਤਲਵੰਡੀ ਭਾਈ- ਆਮ ਆਦਮੀ ਪਾਰਟੀ ਦੇ 5, ਕਾਂਗਰਸ ਦੇ 3, ਸ਼ੋ੍ਰਮਣੀ ਅਕਾਲੀ ਦਲ ਦੇ 2, ਆਜ਼ਾਦ 2 'ਤੇ... ਅਗਲੀ ਖ਼ਬਰ ਲੜੀਵਾਰ ਬਾਲ ਨਾਵਲ-21 ਪਾਣੀ-ਪਿਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।