05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਾਰਡ ਨੰਬਰ 1 'ਚ ਭਾਜਪਾ ਉਮੀਦਵਾਰ ਦੀ ਸ਼ਾਨਦਾਰ ਜਿੱਤ-ਸੀਤਾ 226 ਵੋਟਾਂ ਨਾਲ ਜੇਤੂ

ਅਜੀਤ ਡੈਸਕ 30-05-2026
ਫਿਰੋਜ਼ਪੁਰ, 29 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 1 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਸੀਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 226 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ | ਜਿੱਤ ਦੀ ਖ਼ਬਰ ਮਿਲਦੇ ਹੀ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਵਰਕਰਾਂ ਵਲੋਂ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ ਗਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਨੂਮੀਤ ਹੀਰਾ ਸੋਢੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਜੇਤੂ ਉਮੀਦਵਾਰ ਸੀਤਾ ਨੂੰ ਗਲ ਦੇ ਵਿਚ ਹਾਰ ਪਾ ਕੇ ਵਧਾਈ ਦਿੱਤੀ ਗਈ | ਗੱਲਬਾਤ ਕਰਦਿਆਂ ਸੀਤਾ ਨੇ ਦੱਸਿਆ ਕਿ ਉਹ ਆਪਣੀ ਜਿੱਤ ਦਾ ਸਿਹਰਾ ਵਾਰਡ ਦੇ ਲੋਕਾਂ ਦੇ ਭਰੋਸੇ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਵੀ ਇਸ ਜਿੱਤ ਨੂੰ ਲੋਕਾਂ ਦੇ ਭਰੋਸੇ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕ ਹਿਤਾਂ ਲਈ ਕੰਮ ਕਰਦੀ ਰਹੇਗੀ | ਵਾਰਡ ਵਿਚ ਜਿੱਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਵਾਰਡ ਨੰਬਰ 21 ਤੋਂ ਬਹੁਜਨ ਸਮਾਜ ਪਾਰਟੀ ਦੀ ਇਕਲੌਤੀ ਉਮੀਦਵਾਰ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਗੁਰਤੇਜ ਸਿੰਘ ਗਗਨਾਂ ਸਿਰ ਸਜੇਗਾ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦਾ ਤਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।