05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਰੇਲਵੇ ਫ਼ਿਰੋਜ਼ਪੁਰ ਮੰਡਲ ਦੀ ਬੀ.ਡੀ.ਯੂ. ਟੀਮ ਵਲੋਂ ਰਿਲਾਇੰਸ ਇੰਡਸਟਰੀਜ਼ ਅਤੇ ਸੈਂਚੁਰੀ ਪਲਾਈਬੋਰਡਸ ਨਾਲ ਅਹਿਮ ਬੈਠਕ

ਅਜੀਤ ਡੈਸਕ 30-05-2026
ਫਿਰੋਜ਼ਪੁਰ, 29 ਮਈ (ਰਾਕੇਸ਼ ਚਾਵਲਾ)-ਰੇਲਵੇ ਦੇ ਮਾਲ ਖੇਤਰ ਦੇ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਦੇ ਉਦੇਸ਼ ਨਾਲ 28 ਮਈ 2026 ਨੂੰ ਫ਼ਿਰੋਜ਼ਪੁਰ ਮੰਡਲ ਦੀ ਬਿਜ਼ਨਸ ਡਿਵੈਲਪਮੈਂਟ ਯੂਨਿਟ (ਬੀ.ਡੀ.ਯੂ.) ਵਲੋਂ ਹੁਸ਼ਿਆਰਪੁਰ ਵਿਖੇ ਇਕ ਮਹੱਤਵਪੂਰਨ ਬੈਠਕ ਕੀਤੀ ਗਈ | ਇਸ ਬੈਠਕ ਵਿਚ ਰਿਲਾਇੰਸ ਇੰਡਸਟਰੀਜ਼ ਲਿਮਟਿਡ ਹੁਸ਼ਿਆਰਪੁਰ ਵਲੋਂ ਪਲਾਂਟ ਹੈੱਡ ਰਾਜੇਸ਼ ਅਰੋੜਾ ਹਾਜ਼ਰ ਹੋਏ ਅਤੇ ਸੈਂਚੁਰੀ ਪਲਾਈਬੋਰਡਸ (ਇੰਡੀਆ) ਲਿਮਟਿਡ ਵਲੋਂ ਪਲਾਂਟ ਹੈੱਡ ਅਨੂਪ ਸ਼ਰਮਾ ਨੇ ਸ਼ਿਰਕਤ ਕੀਤੀ | ਰੇਲਵੇ ਵਲੋਂ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ/ਫਰੇਟ ਪਰਮਦੀਪ ਸਿੰਘ ਸੈਣੀ ਅਤੇ ਕਮਰਸ਼ੀਅਲ ਇੰਸਪੈਕਟਰ ਨਿਤੇਸ਼ ਸ਼ਰਮਾ ਇਸ ਬੈਠਕ ਵਿਚ ਸ਼ਾਮਲ ਹੋਏ | ਬੀ.ਡੀ.ਯੂ. ਦੀ ਇਸ ਬੈਠਕ ਦੌਰਾਨ ਰੇਲਵੇ ਵਲੋਂ ਉਦਯੋਗਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮਾਲ ਢੋਆ-ਢੁਆਈ ਦੀਆਂ ਸਹੂਲਤਾਂ, ਸਮੇਂ ਸਿਰ ਰੈਕ ਦੀ ਉਪਲਬਧਤਾ, ਲੋਡਿੰਗ ਅਤੇ ਅਨਲੋਡਿੰਗ ਦੇ ਪ੍ਰਬੰਧਾਂ, ਮਾਲ ਦੀ ਸੁਖਾਲੀ ਆਵਾਜਾਈ ਅਤੇ ਭਵਿੱਖ ਵਿਚ ਫਰੇਟ ਟਰੈਫ਼ਿਕ (ਮਾਲ ਭਾੜਾ) ਵਧਾਉਣ ਦੀਆਂ ਸੰਭਾਵਨਾਵਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਇਸ ਦੇ ਨਾਲ ਹੀ ਉਦਯੋਗਾਂ ਦੀਆਂ ਲੋੜਾਂ ਅਤੇ ਸੁਝਾਵਾਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ/ਫਰੇਟ ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਰੇਲਵੇ ਉਦਯੋਗਾਂ ਨੂੰ ਸੁਰੱਖਿਅਤ, ਕਿਫ਼ਾਇਤੀ ਅਤੇ ਵਾਤਾਵਰਣ ਦੇ ਅਨੁਕੂਲ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਉਨ੍ਹਾਂ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਰੇਲਵੇ ਰਾਹੀਂ ਵੱਧ ਤੋਂ ਵੱਧ ਮਾਲ ਦੀ ਢੋਆ-ਢੁਆਈ ਕਰਨ | ਰਿਲਾਇੰਸ ਇੰਡਸਟਰੀਜ਼ ਲਿਮਟਿਡ ਅਤੇ ਸੈਂਚੁਰੀ ਪਲਾਈਬੋਰਡਸ (ਇੰਡੀਆ) ਲਿਮਟਿਡ ਦੇ ਪ੍ਰਬੰਧਕਾਂ ਵਲੋਂ ਵੀ ਰੇਲਵੇ ਨਾਲ ਬਿਹਤਰ ਤਾਲਮੇਲ ਬਣਾਈ ਰੱਖਣ ਅਤੇ ਭਵਿੱਖ ਵਿੱਚ ਮਾਲ ਦੀ ਆਵਾਜਾਈ ਵਧਾਉਣ ਵਿਚ ਸਕਾਰਾਤਮਿਕ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ |
ਪਿਛਲੀ ਖ਼ਬਰ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਦੇ ਨਵੇਂ ਬਣੇ ਮੈਂਬਰ ਡਾ. ਦਿਆਲ ਪ੍ਰਤਾਪ ਸਿੰਘ ਰੰਧਾਵਾ ਦਾ ਜ਼ੀਰਾ ਪੁੱਜਣ 'ਤੇ ਨਿੱ... ਅਗਲੀ ਖ਼ਬਰ ਫ਼ਿਰੋਜ਼ਪੁਰ ਵਾਰਡ ਨੰਬਰ 21 ਤੋਂ ਬਹੁਜਨ ਸਮਾਜ ਪਾਰਟੀ ਦੀ ਇਕਲੌਤੀ ਉਮੀਦਵਾਰ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।