05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਜ਼ੀਰਾ ਤੋਂ ਜਿੱਤੇ ਕਾਂਗਰਸ ਦੇ 7 ਉਮੀਦਵਾਰਾਂ ਨੇ ਕੁਲਬੀਰ ਸਿੰਘ ਜ਼ੀਰਾ ਤੋਂ ਲਿਆ ਅਸ਼ੀਰਵਾਦ

ਅਜੀਤ ਡੈਸਕ 30-05-2026
ਜੀਰਾ, 29 ਮਈ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨਗਰ ਕੌਂਸਲ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਦਰਜ ਕਰਨ ਵਾਲੇ ਕਾਂਗਰਸ ਪਾਰਟੀ ਦੇ ਸੱਤ ਜੇਤੂ ਉਮੀਦਵਾਰਾਂ ਨੇ ਅੱਜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਵਾਰਡ ਨੰਬਰ 6 ਦੇ ਜੇਤੂ ਉਮੀਦਵਾਰ ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ ਵਾਰਡ ਨੰਬਰ 7 ਤੋਂ ਉਮੀਦਵਾਰ ਮਨਪ੍ਰੀਤ ਕੌਰ ਵਾਰਡ ਨੰਬਰ 9 ਤੋਂ ਮੀਨਾਕਸ਼ੀ ਮਨਚੰਦਾ ਵਾਰਡ ਨੰਬਰ 10 ਤੋਂ ਗੋਰਾ ਸਿੰਘ ਵਾਰਡ ਨੰਬਰ 12 ਤੋਂ ਰਮਨ ਸ਼ਰਮਾ ਵਾਰਡ ਨੰਬਰ 13 ਤੋਂ ਹਰਪ੍ਰੀਤ ਕੌਰ ਵਾਰਡ ਨੰਬਰ 16 ਤੋਂ ਗੁਰਭਗਤ ਸਿੰਘ ਗਿੱਲ ਨੇ ਕੁਲਬੀਰ ਸਿੰਘ ਜੀਰਾ ਤੋਂ ਆਸ਼ੀਰਵਾਦ ਲਿਆ ਅਤੇ ਚੋਣਾਂ ਵਿਚ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਸਮੂਹ ਜੇਤੂ ਉਮੀਦਵਾਰਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਇਸ ਸ਼ਾਨਦਾਰ ਜਿੱਤ ਦੀ ਮੁਬਾਰਕਬਾਦ ਦਿੱਤੀ |
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਇਹ ਜਿੱਤ ਪਾਰਟੀ ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਜ਼ੀਰਾ ਦੇ ਲੋਕਾਂ ਦੇ ਕਾਂਗਰਸ ਪਾਰਟੀ ਵਿਚ ਪ੍ਰਗਟਾਏ ਭਰੋਸੇ ਦਾ ਨਤੀਜਾ ਹੈ | ਉਨ੍ਹਾਂ ਜੇਤੂ ਉਮੀਦਵਾਰਾਂ ਨੂੰ ਥਾਪੜਾ ਦਿੰਦਿਆਂ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਕਾਰਜਾਂ ਵਿਚ ਜੁੱਟ ਜਾਣ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ | ਇਸ ਮੌਕੇ ਜੇਤੂ ਉਮੀਦਵਾਰਾਂ ਨੇ ਵੀ ਪਾਰਟੀ ਹਾਈਕਮਾਂਡ ਅਤੇ ਕੁਲਬੀਰ ਜ਼ੀਰਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ | ਇਸ ਮੁਲਾਕਾਤ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ | ਜਿਨ੍ਹਾਂ ਨੇ ਢੋਲ ਦੀ ਥਾਪ 'ਤੇ ਨੱਚ ਕੇ ਖ਼ੁਸ਼ੀ ਮਨਾਈ |
ਪਿਛਲੀ ਖ਼ਬਰ ਮੁੱਦਕੀ ਤੋਂ ਪਿੰਡ ਗਿੱਲ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਅਗਲੀ ਖ਼ਬਰ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਦੇ ਨਵੇਂ ਬਣੇ ਮੈਂਬਰ ਡਾ. ਦਿਆਲ ਪ੍ਰਤਾਪ ਸਿੰਘ ਰੰਧਾਵਾ ਦਾ ਜ਼ੀਰਾ ਪੁੱਜਣ 'ਤੇ ਨਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।