04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕਾਂਗਰਸ ਦੀ ਜਿੱਤ ਨੇ 2027 ਦੀ ਤਸਵੀਰ ਕੀਤੀ ਸਾਫ਼, ਇਹ ਫਿਰੋਜ਼ਪੁਰੀਆਂ ਦੀ ਜਿੱਤ-ਪਰਮਿੰਦਰ ਸਿੰਘ ਪਿੰਕੀ

ਅਜੀਤ ਡੈਸਕ 30-05-2026
ਫਿਰੋਜ਼ਪੁਰ, 29 ਮਈ (ਸੁਖਵਿੰਦਰ ਸਿੰਘ)-ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਭਾਰੀ ਜਿੱਤ 'ਤੇ ਫਿਰੋਜ਼ਪੁਰ ਦੀ ਜਨਤਾ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿਰਫ਼ ਕਾਂਗਰਸ ਪਾਰਟੀ ਦੀ ਨਹੀਂ, ਸਗੋਂ ਹਰ ਫਿਰੋਜ਼ਪੁਰ ਨਿਵਾਸੀ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਫਿਰੋਜ਼ਪੁਰ ਵਿਚ ਬਦਲਾਅ ਚਾਹੁੰਦੇ ਹਨ ਅਤੇ 2027 ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਦੀ ਤਸਵੀਰ ਵੀ ਹੁਣ ਸਾਫ਼ ਹੋ ਚੁੱਕੀ ਹੈ | ਪਿੰਕੀ ਨੇ ਕਿਹਾ ਕਿ ਸੀਨੀਅਰ ਜਨ, ਨੌਜਵਾਨ, ਮਹਿਲਾਵਾਂ ਅਤੇ ਮੇਰੇ ਸਾਰੇ ਭੈਣ-ਭਰਾਵਾਂ ਨੇ ਤਪਦੀ ਧੁੱਪ ਦੀ ਪ੍ਰਵਾਹ ਕੀਤੇ ਬਿਨਾਂ ਵੱਡੀ ਗਿਣਤੀ ਵਿੱਚ ਘਰਾਂ ਤੋਂ ਨਿਕਲ ਕੇ ਕਾਂਗਰਸ ਦੇ ਹੱਕ ਵਿੱਚ ਵੋਟ ਪਾਈ ਹੈ | ਉਨ੍ਹਾਂ ਕਿਹਾ ਕਿ ਮੈਂ ਫਿਰੋਜ਼ਪੁਰ ਦੀ ਜਨਤਾ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਉੱਤੇ ਅਤੇ ਕਾਂਗਰਸ ਪਾਰਟੀ ਉੱਤੇ ਭਰੋਸਾ ਜਤਾਇਆ ਹੈ | ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਪੀ.ਜੀ.ਆਈ ਹਸਪਤਾਲ ਦੇ ਨਾਲ ਨਰਸਿੰਗ ਸਕੂਲ ਅਤੇ ਕਾਲਜ ਵਰਗੇ ਵੱਡੇ ਪ੍ਰੋਜੈਕਟ ਫਿਰੋਜ਼ਪੁਰ ਨੂੰ ਦਿੱਤੇ ਗਏ ਹਨ, ਉਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਵਿਕਾਸੀ ਪ੍ਰੋਜੈਕਟ ਫਿਰੋਜ਼ਪੁਰ ਵਿੱਚ ਲਿਆਂਦੇ ਜਾਣਗੇ | ਉਨ੍ਹਾਂ ਦਾਅਵਾ ਕੀਤਾ ਕਿ ਫਿਰੋਜ਼ਪੁਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਅਤੇ ਸ਼ਹਿਰ ਨੂੰ ਇੱਕ ਸੁੰਦਰ ਤੇ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਪੁਲਿਸ ਮੁਲਾਜ਼ਮਾਂ ਨਾਲ ਝੜਪ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਅਗਲੀ ਖ਼ਬਰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।