04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਭਰੇ ਫਾਰਮ

ਅਜੀਤ ਡੈਸਕ 30-05-2026
ਮੱਖੂ, 29 ਮਈ (ਵਰਿੰਦਰ ਮਨਚੰਦਾ)-ਹਲਕਾ ਵਿਧਾਇਕ ਨਰੇਸ਼ ਕਟਾਰੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਅਤੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਣ ਕਟਾਰੀਆ ਦੀ ਅਗਵਾਈ ਹੇਠ ਕਸਬਾ ਮੱਖੂ ਅੰਦਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਫਾਰਮ ਭਰੇ ਜਾ ਰਹੇ ਹਨ | ਇਸੇ ਦੇ ਚੱਲਦਿਆਂ ਅੱਜ ਵਾਰਡ ਨੰਬਰ 12 ਅੰਦਰ ਕੌਂਸਲਰ ਗੁਰਜੰਟ ਸਿੰਘ ਦੀ ਦੇਖ-ਰੇਖ ਹੇਠ ਆਂਗਣਵਾੜੀ ਵਰਕਰਾਂ ਵਲੋਂ ਮਹਿਲਾਵਾਂ ਦੇ ਫਾਰਮ ਭਰੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਗੁਰਜੰਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 13 ਅਪ੍ਰੈਲ ਵਿਸਾਖੀ ਵਾਲੇ ਦਿਨ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਲਾਭ ਲੈਣ ਲਈ ਮਹਿਲਾਵਾਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ 18 ਸਾਲ ਤੋਂ ਉੱਪਰ ਉਮਰ ਦੀਆਂ ਮਹਿਲਾਵਾਂ ਜਿਨ੍ਹਾਂ ਵਿਚ ਜਨਰਲ ਵਰਗ ਦੀ ਮਹਿਲਾ ਨੂੰ 1000 ਰੁਪਏ ਅਤੇ ਐੱਸ.ਸੀ. ਵਰਗ ਦੀ ਮਹਿਲਾ ਨੂੰ 1500 ਰੁਪਏ ਮਿਲਣਗੇ | ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਦੀ ਸਮੁੱਚੀ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਹਰੇਕ ਮਹਿਲਾ ਦਾ ਪੋ੍ਰਫਾਰਮਾ ਭਰਨ ਤੋਂ ਲੈ ਕੇ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਤੱਕ ਮਹਿਲਾ ਸਖੀ ਵਲੋਂ ਸਾਥ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਮਹਿਲਾ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝੀ ਨਾ ਰਹਿ ਸਕੇ | ਇਸ ਮੌਕੇ ਹੀਰਾ ਗਿੱਲ, ਹੀਰਾ ਸਿੰਘ, ਦਵਿੰਦਰ ਸਿੰਘ ਬੱਬੂ, ਮਨਜਿੰਦਰ ਸਿੰਘ ਮਿੰਟੂ, ਜੋਗਿੰਦਰ ਸਿੰਘ ਥਿੰਦ ਤੋਂ ਇਲਾਵਾ ਹੋਰ ਸ਼ਹਿਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਅਧਿਆਪਕਾਂ ਨੂੰ ਕਾਗ਼ਜ਼ੀ ਸਨਮਾਨ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ-ਸਾਂਝਾ ਅਧਿਆਪਕ ਮੋਰਚਾ ਅਗਲੀ ਖ਼ਬਰ ਆਈਡੀਆ ਵਿਲੇਜਰਜ਼ ਟੀਮ ਵਲੋਂ ਮੈਰਾਥਨ ਦੌੜ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।