04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਹਿੰਗਾਈ ਲਈ ਜ਼ਿੰਮੇਵਾਰ ਕੇਂਦਰ ਸਰਕਾਰ ਖ਼ਿਲਾਫ਼ ਕੁਲਬੀਰ ਸਿੰਘ ਜ਼ੀਰਾ ਵਲੋਂ ਬਲਦ ਰੇਹੜੇ 'ਤੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 31-05-2026
ਜ਼ੀਰਾ, 30 ਮਈ (ਕਥੂਰੀਆ, ਹੀਰਾ)-ਕਾਂਗਰਸ ਹਾਈਕਮਾਂਡ ਦੇ ਸੱਦੇ 'ਤੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵਲੋਂ ਆਪਣੇ ਸਮਰਥਕਾਂ ਨਾਲ ਬਲਦ ਰੇਹੜੇ 'ਤੇ ਬੈਠ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਰੋਸ ਪ੍ਰਦਰਸ਼ਨ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਤੋਂ ਸ਼ੁਰੂ ਹੋ ਕੇ ਰੇਲਵੇ ਰੋਡ ਬਾਜ਼ਾਰ ਤੋਂ ਹੁੰਦਾ ਹੋਇਆ ਕਲਾਕ ਟਾਵਰ ਚੌਂਕ ਜ਼ੀਰਾ ਦੇ ਰਸਤੇ ਆ ਕੇ ਸ਼ੇਰਾਂ ਵਾਲਾ ਚੌਂਕ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਰੋਸ ਪ੍ਰਦਰਸ਼ਨ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਵਧ ਰਹੀ ਮਹਿੰਗਾਈ 'ਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਲੈ ਕੇ ਲੋਕਾਂ ਦੀ ਨਾਰਾਜ਼ਗੀ ਨੂੰ ਉਜਾਗਰ ਕੀਤਾ ਗਿਆ | ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਦੇਸ਼ ਵਿਚ ਮਹਿੰਗਾਈ ਲਗਾਤਾਰ ਵਧ ਰਹੀ ਹੈ ਜਿਸ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਹੋਏ ਵਾਧੇ ਕਾਰਨ ਹਰ ਵਰਗ ਦੇ ਲੋਕ ਪ੍ਰੇਸ਼ਾਨ ਹਨ | ਪਰ ਕੇਂਦਰ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣ ਦੀ ਬਜਾਏ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਵਿਚ ਰੁੱਝੀ ਹੋਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਆਦਮੀ ਦੀ ਜ਼ਿੰਦਗੀ ਦਿਨੋਂ ਦਿਨ ਮੁਸ਼ਕਲ ਹੁੰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਮੱਧ ਵਰਗ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪੈ ਰਿਹਾ ਹੈ | ਇਸ ਮੌਕੇ 'ਤੇ ਸਤਪਾਲ ਚਾਵਲਾ ਸ਼ਹਿਰੀ ਪ੍ਰਧਾਨ ਮੱਲਾਂਵਾਲਾ, ਲਖਵਿੰਦਰ ਸਿੰਘ ਜੌੜਾ ਬਲਾਕ ਪ੍ਰਧਾਨ, ਰੌਸ਼ਨ ਲਾਲ ਬਿੱਟਾ ਮੱਲਾਂਵਾਲਾ, ਬਲਵਿੰਦਰ ਸਿੰਘ ਬੁੱਟਰ ,ਸ਼ਹਿਰੀ ਕਾਂਗਰਸ ਪ੍ਰਧਾਨ ਹਰੀਸ਼ ਤਾਂਗਰਾ, ਕੌਂਸਲਰ ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ, ਸੁੱਖਾ ਸਿੰਘ ਕਟੋਰਾ, ਜਨਕ ਰਾਜ ਸ਼ਰਮਾ, ਅੰਗਰੇਜ਼ ਸਿੰਘ ਸਨੇਰ ਸਾਬਕਾ ਸਰਪੰਚ, ਗਗਨ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਲਗ਼ਾ ਸਿੰਘ ਮਸਲੀਆਂ ਕਲਾਂ, ਕੁਲਦੀਪ ਸਿੰਘ ਸੁੱਖੇਵਾਲਾ ਸਾਬਕਾ ਸਰਪੰਚ, ਗੁਰਪ੍ਰੇਮ ਸਿੰਘ ਬੱਬੂ ਸੇਖਵਾਂ ਅਸ਼ੋਕ ਮਨਚੰਦਾ, ਪੰਕਜ ਛਾਬੜਾ ਅਤੇ ਹੋਰ ਕਈ ਪਾਰਟੀ ਆਗੂ 'ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 24 ਤੋਂ ਆਪ ਉਮੀਦਵਾਰ ਨਰੇਸ਼ ਕੁਮਾਰ ਕੰਤੋੜ ਦੀ ਹੋਈ ਸ਼ਾਨਦਾਰ ਜਿੱਤ ਅਗਲੀ ਖ਼ਬਰ ਸਰਕਾਰੀ ਤੰਤਰ ਦੇ ਬਾਵਜੂਦ ਕੁਲਬੀਰ ਸਿੰਘ ਜ਼ੀਰਾ ਨੇ ਨਗਰ ਕੌਂਸਲ ਚੋਣਾਂ 'ਚ ਕੀਤਾ ਵਧੀਆ ਪ੍ਰਦਰਸ਼ਨ-ਸ਼ਰਮਾ, ਗੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।