ਮੱਖੂ, 3 ਮਈ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਮੱਖੂ ਦੀ ਮੀਟਿੰਗ ਕੁਲਬੀਰ ਸਿੰਘ ਅÏਜਲਾ ਪੀਰ ਮੁਹੰਮਦ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੱਖੂ ਵਿਖੇ ਹੋਈ | ਇਸ ਮੀਟਿੰਗ 'ਚ ਕਿਸਾਨ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਰਬ ਸੰਮਤੀ ਨਾਲ ਇਕ ਮਤਾ ਪਾਸ ਕੀਤਾ ਗਿਆ, ਜੋ ਕਿ ਪਿਛਲੇ ਦਿਨੀਂ ਦਿਨ ਦਿਹਾੜੇ ਭਰੇ ਬਾਜ਼ਾਰ ਵਿਚ ਨੌਜਵਾਨ ਕਾਲਾ ਗਾਬਾ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ, ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਕਿਹਾ ਕਿ ਇਹ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ 'ਤੇ ਸਵਾਲੀਆ ਚਿੰਨ੍ਹ ਹੈ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਦਿਨ ਦਿਹਾੜੇ ਹੋ ਰਹੀਆਂ ਡਕੈਤੀਆਂ, ਨੌਜਵਾਨਾਂ ਦੇ ਕਤਲ, ਲੁੱਟਾਂ ਖੋਹਾਂ ਨੂੰ ਠੱਲ੍ਹ ਪਾਈ ਜਾਵੇ ਤਾਂ ਜੋ ਆਮ ਲੋਕ ਸੁਖ ਅਤੇ ਚੈਨ ਦੀ ਜ਼ਿੰਦਗੀ ਬਿਤਾ ਸਕਣ | ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕਾਲਾ ਗਾਬਾ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗਿ੍ਫਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ | ਇਸ ਮੌਕੇ ਲਖਵਿੰਦਰ ਸਿੰਘ ਪੀਰਮੁਹੰਮਦ ਸੂਬਾ ਆਗੂ,ਪਰਗਟ ਸਿੰਘ ਤਲਵੰਡੀ ਸੂਬਾ ਸਕੱਤਰ, ਰਸ਼ਪਾਲ ਸਿੰਘ ਸਰਪੰਚ ਲੱਲੇ, ਗੁਰਦੇਵ ਸਿੰਘ ਤਲਵੰਡੀ ਮੁੱਖ ਖ਼ਜ਼ਾਨਚੀ, ਦਰਸ਼ਨ ਸਿੰਘ ਸ਼ੀਂਹਾਂਪਾੜੀ, ਪਾਲਾ ਸਿੰਘ ਬੁਰਜ, ਬੋਹੜ ਸਿੰਘ, ਪਿਆਰਾ ਸਿੰਘ, ਬੁੱਧ ਸਿੰਘ, ਮਹਿਲ ਸਿੰਘ, ਗੁਰਲਾਲ ਸਿੰਘ, ਜੋਗਾ ਸਿੰਘ ਆਦਿ ਹਾਜ਼ਰ ਸਨ |