11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੂਬੇ 'ਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ- ਬੰਗੜ, ਸੰਧੂ

ਅਜੀਤ ਡੈਸਕ 04-06-2026
ਮੁੱਦਕੀ, 3 ਜੂਨ (ਭਾਰਤ ਭੂਸ਼ਨ ਅਗਰਵਾਲ)-ਕਾਂਗਰਸ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਸੋਸ਼ਲ ਮੀਡੀਆ ਦੇ ਦਿਹਾਤੀ ਇੰਚਾਰਜ ਬਲਵੀਰ ਸਿੰਘ ਬੱਬਾ ਸੰਧੂ ਮੁੱਦਕੀ ਨੇ ਕਿਹਾ ਕਿ ਪੰਜਾਬ ਵਿਚ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀਆਂ, ਉਦਯੋਗਪਤੀਆਂ ਤੇ ਆਮ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਪੰਜਾਬ ਅੰਦਰ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਆਏ ਦਿਨ ਬੇਗੁਨਾਹ ਲੋਕਾਂ 'ਤੇ ਗੋਲੀਆਂ ਚੱਲ ਰਹੀਆਂ ਹਨ ਤੇ ਪੁਲਿਸ ਪ੍ਰਸ਼ਾਸਨ ਹੱਥ 'ਤੇ ਹੱਥ ਧਰ ਕੇ ਬੈਠਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਹਕੂਮਤ ਆਮ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਹੀ ਹੈ | ਉਕਤ ਆਗੂਆਂ ਨੇ ਬੀਤੇ ਦਿਨੀਂ ਮੱਖੂ ਅੰਦਰ ਵਪਾਰੀ ਗੁਰਚਰਨ ਸਿੰਘ ਕਾਲਾ ਗਾਬਾ ਦਾ ਗੋਲੀਆਂ ਮਾਰ ਕੇ ਹੋਏ ਕਤਲ 'ਤੇ ਵੀ ਡੂੰਘੀ ਚਿੰਤਾ ਜ਼ਾਹਿਰ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦਿੱਤਾ ਅਤੇ ਅੱਜ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਦੁਖੀ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਨੂੰ ਯਾਦ ਕਰਦਿਆਂ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਵੱਡਾ ਫ਼ਤਵਾ ਦੇ ਕੇ ਫਿਰ ਤੋਂ ਸੱਤਾ ਸੌਂਪਣਗੇ |
ਪਿਛਲੀ ਖ਼ਬਰ ਸਿਰ 'ਚ ਕਹੀ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ, 2 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜਨਗਣਨਾ-2027 ਦੇ ਪਹਿਲੇ ਫ਼ੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।