08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਮਾਜ ਸੇਵੀ ਚੰਦੂ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੀ ਹਮਾਇਤ- ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ

ਅਜੀਤ ਡੈਸਕ 04-06-2026
ਫਿਰੋਜ਼ਪੁਰ, 3 ਜੂਨ (ਪ. ਪ.)-ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਦੂਜੇ ਦਿਨ ਵੀ ਧਰਨੇ 'ਤੇ ਡਟੇ ਰਹੇ | ਇਸ ਦੌਰਾਨ ਸਮਾਜ ਸੇਵੀ ਚੰਦਨ ਉਰਫ਼ ਚੰਦੂ ਮੁਲਾਜ਼ਮਾਂ ਦੇ ਹੱਕ ਵਿਚ ਨਿੱਤਰੇ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ | ਚੰਦੂ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮ 10 ਤੋਂ 15 ਹਜ਼ਾਰ ਰੁਪਏ ਮਹੀਨਾ ਤਨਖ਼ਾਹ 'ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਪਰ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਇੰਨੀ ਘੱਟ ਤਨਖ਼ਾਹ ਨਾਲ ਘਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰ ਸਕਣ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਹੋ ਸਕਦਾ ਹੈ |
ਪਿਛਲੀ ਖ਼ਬਰ ਅੱਠਵੀਂ ਸ਼ੇ੍ਰਣੀ ਦੀ ਵਿਦਿਆਰਥਣ ਰੀਬਿਕਾ ਨੂੰ ਡਾ. ਗੋਸਲ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।