08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅੱਠਵੀਂ ਸ਼ੇ੍ਰਣੀ ਦੀ ਵਿਦਿਆਰਥਣ ਰੀਬਿਕਾ ਨੂੰ ਡਾ. ਗੋਸਲ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 04-06-2026
ਫ਼ਿਰੋਜ਼ਪੁਰ, 3 ਜੂਨ (ਪ. ਪ.)-ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆ ਲਈ ਸਿੱਖਿਆ ਦੇ ਨਾਲ ਖੇਡਾਂ ਸਬੰਧੀ ਵਿਸ਼ੇਸ਼ ਸਹੂਲਤਾਂ ਦੇਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿੱਜੀ ਸਕੂਲਾਂ ਦਾ ਮੁਕਾਬਲਾ ਕਰ ਸਕਣ 'ਤੇ ਕਰ ਵੀ ਰਹੇ ਹਨ | ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ | ਅਜਿਹਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰਾਜੋ ਕੇ ਦੀ ਇਕ ਲੜਕੀ ਨੇ ਕਰ ਵਿਖਾਇਆ, ਜਿਸ ਦੀ ਇਲਾਕੇ ਵਿਚ ਭਰਪੂਰ ਚਰਚਾ ਹੈ | ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਸ਼ੇ੍ਰਣੀ ਦੇ ਨਤੀਜਿਆਂ ਵਿਚ ਵਿਸ਼ਾ-ਵਾਰ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਹੋਣਹਾਰ ਵਿਦਿਆਰਥਣ ਰੀਬਿਕਾ ਨੇ ਆਪਣੇ ਮਾਤਾ ਪਿਤਾ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਗਿਆ, ਜਿਸ ਲਈ ਸਨਮਾਨ ਪੱਤਰ ਵੀ ਮਿਲਿਆ ਹੈ | ਵਿਦਿਆਰਥਣ ਰੀਬਿਕਾ ਵਲੋਂ ਬੋਰਡ ਦੀ ਪ੍ਰੀਖਿਆ ਵਿਚ ਟਾਪ ਕਰਨ ਤੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਪਤਨੀ ਡਾ.ਅਮਨਦੀਪ ਕੌਰ ਗੋਸਲ ਨੇ ਆਪਣੇ ਦਫਤਰ ਵਿਖੇ ਮੁਲਾਕਾਤ ਕਰਕੇ ਮੁਬਾਰਕਬਾਦ ਦਿੱਤੀ ਤੇ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਵਿਸ਼ਵਾਸ ਦਿੱਤਾ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਤਾਂ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਮੁਕਾਮ ਨੂੰ ਹਾਸਲ ਕਰਨ ਵਿਚ ਵਾਂਝੇ ਨਾ ਰਹਿ ਜਾਣ | ਇਸ ਮੌਕੇ ਲੜਕੀ ਦੇ ਮਾਤਾ ਪਿਤਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜਰਨੈਲ ਸਿੰਘ ਗਾਬੜੀਆ ਫੈਡਰੇਸ਼ਨ ਮਹਿਤਾ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ ਅਗਲੀ ਖ਼ਬਰ ਸਮਾਜ ਸੇਵੀ ਚੰਦੂ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੀ ਹਮਾਇਤ- ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।