ਖੋਸਾ ਦਲ ਸਿੰਘ, 3 ਜੂਨ (ਮਨਪ੍ਰੀਤ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਵਿਖੇ ਮਰਦਮਸ਼ੁਮਾਰੀ ਦਾ ਕੰਮ ਜ਼ਿਲ੍ਹੇ ਭਰ ਵਿਚੋਂ ਸੱਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੇ ਹੌਸਲਾ-ਅਫ਼ਜ਼ਾਈ ਲਈ ਇਕ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਜ਼ੀਰਾ ਦੇ ਸਰਕਲ ਨੰਬਰ 41 ਦੇ ਸੁਪਰਵਾਈਜ਼ਰ ਲਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਮਿਹਨਤੀ ਗਿਣਤੀਕਾਰਾਂ ਅਮਨਦੀਪ ਸਿੰਘ, ਹਰਦੀਪ ਕੌਰ, ਕੰਚਨ, ਆਸ਼ੂ ਬਾਲਾ ਅਤੇ ਰਮਨਦੀਪ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਸਰਕਲ 41 ਦੇ ਇਸ ਸਟਾਫ਼ ਨੇ ਪੂਰੀ ਤਹਿਸੀਲ ਜ਼ੀਰਾ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚੋਂ ਸਭ ਤੋਂ ਪਹਿਲਾਂ ਮਰਦਮਸ਼ੁਮਾਰੀ ਦਾ ਕੰਮ ਸਫਲਤਾਪੂਰਵਕ ਪੂਰਾ ਕਰਕੇ ਇਹ ਮਾਣ ਹਾਸਲ ਕੀਤਾ ਹੈ | ਪ੍ਰਸ਼ਾਸਨ ਵਲੋਂ ਸਮੁੱਚੀ ਟੀਮ ਦੇ ਇਸ ਸੁਹਿਰਦ ਯਤਨ ਦੀ ਭਰਪੂਰ ਸ਼ਲਾਘਾ ਕੀਤੀ ਗਈ |