08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸ਼੍ਰੋਮਣੀ ਅਕਾਲੀ ਦਲ (ਅ) ਨੇ ਪੰਥਕ ਜਥੇਬੰਦੀਆਂ ਨੂੰ ਸਾਂਝਾ ਬੋਰਡ ਬਣਾ ਕੇ ਚੋਣਾਂ ਲੜਨ ਦੀ ਕੀਤੀ ਅਪੀਲ

ਅਜੀਤ ਡੈਸਕ 04-06-2026
ਜ਼ੀਰਾ, 3 ਜੂਨ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਪਿੰਡ ਸੰਤੂ ਵਾਲਾ ਜ਼ੀਰਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਵਲੋਂ ਕੀਤੀ ਗਈ | ਮੀਟਿੰਗ ਦੀ ਸ਼ੁਰੂਆਤ ਦੌਰਾਨ ਬੀਤੇ ਦਿਨੀ ਮੱਖੂ ਵਿਖੇ ਗੈਂਗਸਟਰਾਂ ਵਲੋਂ ਗੋਲੀ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਕਾਲੀ ਗਾਬਾ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਾਰੋਬਾਰੀ ਲੋਕਾਂ ਨੂੰ ਅਸਲਾ ਲਾਇਸੰਸ ਤੁਰੰਤ ਜਾਰੀ ਕੀਤੇ ਜਾਣ ਤਾਂ ਜੋ ਵਪਾਰੀ ਵਰਗ ਆਪਣੀ ਰਾਖੀ ਆਪ ਕਰ ਸਕੇ | ਮੀਟਿੰਗ ਦੌਰਾਨ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਰਣਨੀਤੀ ਅਤੇ ਪੰਥਕ ਇਕਜੁੱਟਤਾ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨੇ ਸਮੂਹ ਪੰਥਕ ਅਤੇ ਧਾਰਮਿਕ ਜਥੇਬੰਦੀਆਂ ਨੂੰ ਇਕ ਮੰਚ 'ਤੇ ਇਕੱਠੇ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਸਮੂਹ ਜਥੇਬੰਦੀਆਂ ਨੂੰ ਪੁਰਜ਼ੋਰ ਬੇਨਤੀ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਇਕ 'ਸਾਂਝਾ ਬੋਰਡ' ਤਿਆਰ ਕਰਨ | ਜੇਕਰ ਸਮੂਹ ਧਾਰਮਿਕ ਅਤੇ ਪੰਥਕ ਜਥੇਬੰਦੀਆਂ ਇੱਕਜੁੱਟ ਹੋ ਕੇ ਚੰਗੇ ਅਤੇ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨਗੀਆਂ, ਤਾਂ ਹੀ ਪੰਜਾਬ ਵਿਚ ਇਕ 'ਖਾਲਸ ਪੰਜਾਬ ਸਰਕਾਰ' ਦਾ ਗਠਨ ਸੰਭਵ ਹੋ ਸਕੇਗਾ | ਉਨ੍ਹਾਂ ਆਖਿਆ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਸੁਧਾਰਨ ਅਤੇ ਪੰਥਕ ਹਿਤਾਂ ਦੀ ਰਾਖੀ ਲਈ ਸਿਆਸਤ ਵਿਚ ਇਮਾਨਦਾਰ ਅਤੇ ਲੋਕ-ਪੱਖੀ ਚਿਹਰਿਆਂ ਦਾ ਅੱਗੇ ਆਉਣਾ ਬੇਹੱਦ ਜ਼ਰੂਰੀ ਹੈ | ਇਸ ਮੀਟਿੰਗ ਵਿਚ ਲਖਵਿੰਦਰ ਸਿੰਘ ਸੁਪਰ ਹਲਕਾ ਇੰਚਾਰਜ, ਜੋਗਿੰਦਰ ਸਿੰਘ ਮੱਲੇਵਾਲਾ, ਪੂਰਨ ਸਿੰਘ ਧੰਜੂ ਸ਼ਹਿਰੀ ਪ੍ਰਧਾਨ, ਦਵਿੰਦਰ ਸਿੰਘ ਚੂਰੀਆਂ, ਸ਼ਮਸ਼ੇਰ ਸਿੰਘ, ਯਾਦਵਿੰਦਰ ਸਿੰਘ ਭੁੱਲਰ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਹੱਥ ਖੜ੍ਹੇ ਕਰਕੇ ਇਸ ਫ਼ੈਸਲੇ ਦਾ ਸਮਰਥਨ ਕੀਤਾ |
ਪਿਛਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਵਲੋਂ ਐਸ.ਡੀ.ਐਮ ਜ਼ੀਰਾ ਨਾਲ ਮੁਲਾਕਾਤ ਅਗਲੀ ਖ਼ਬਰ ਮੱਖੂ 'ਚ ਵਾਪਰਿਆ ਗੋਲੀ ਕਾਂਡ ਬੇਹੱਦ ਮੰਦਭਾਗਾ- ਸਤਨਾਮ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।